ਕੇਜਰੀਵਾਲ ਨੇ ਜਿੱਤ ਲਿਆ ਸਭ ਦਾ ਦਿਲ, ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ

Tags

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਹਿਮਾਇਤ ਵਿਚ ਉਤਰੇ ਹਨ। ਕੇਜਰੀਵਾਲ ਨੇ ਕੱਲ੍ਹ ਭਾਵ 14 ਦਸੰਬਰ ਨੂੰ ਇਕ ਦਿਨ ਦਾ ਵਰਤ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ, ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਿਮਾਇਤ 'ਚ ਕੱਲ੍ਹ ਆਪਣੇ ਘਰਾਂ 'ਚ ਹੀ ਇਕ ਦਿਨ ਦਾ ਵਰਤ ਰੱਖਣ ਅਤੇ ਕਿਸਾਨਾਂ ਦਾ ਸਮਰਥਨ ਕਰਨ। ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਮੈਂ ਕੱਲ੍ਹ ਇਕ ਦਿਨ ਦਾ ਵਰਤ ਰੱਖਾਂਗਾ। ਆਮ ਆਦਮੀ ਪਾਰਟੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਮੈਂ ਵੀ ਕੱਲ੍ਹ ਆਪਣੇ ਕਿਸਾਨ ਭਰਾਵਾਂ ਲਈ ਵਰਤ ਰੱਖਾਂਗਾ।

ਉਨ੍ਹਾਂ ਨੇ ਕਿਹਾ ਕਿ ਮੈਂ ਦੇਸ਼ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕਿਸਾਨਾਂ ਦੇ ਸਮਰਥਨ 'ਚ ਇਕ ਦਿਨ ਦਾ ਵਰਤ ਰੱਖਣ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕੱਲ੍ਹ ਆਪਣੇ-ਆਪਣੇ ਘਰਾਂ 'ਚ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿਚ ਇਕ ਦਿਨ ਦਾ ਵਰਤ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਇਹ ਗਲਤਫਹਿਮੀ 'ਚ ਨਾ ਰਹੇ ਕਿ ਇਸ ਕਾਨੂੰਨ ਦੇ ਵਿਰੋਧ ਵਿਚ ਸਿਰਫ ਕੁਝ ਕਿਸਾਨ ਹਨ, ਜੋ ਧਰਨੇ 'ਤੇ ਬੈਠੇ ਹੋਏ ਹਨ ਸਗੋਂ ਕਿ ਦੇਸ਼ ਦਾ ਇਕ-ਇਕ ਵਿਅਕਤੀ ਇਨ੍ਹਾਂ ਕਾਨੂੰਨਾਂ ਨੂੰ ਸਮਝ ਰਿਹਾ ਹੈ। ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐੱਮ. ਐੱਸ. ਪੀ. 'ਤੇ ਕਿਸਾਨਾਂ ਦੀ ਫ਼ਸਲ ਖਰੀਦਣ ਦਾ ਕਾਨੂੰਨ ਬਣਾਇਆ ਜਾਵੇ।