ਖੇਡ ਜਗਤ ‘ਚ ਸੋਗ ਦੀ ਲਹਿਰ, ਇਸ ਅੰਤਰਰਾਸ਼ਟਰੀ ਖਿਡਾਰੀ ਦੀ ਸੜਕ ਹਾਦਸੇ ‘ਚ ਮੌਤ

Tags

ਕਬੱਡੀ ਦੇ ਸਟਾਰ ਖਿਡਾਰੀ ਮਾਣਕ ਜੋਧਾ (44) ਦੀ ਬੀਤੀ ਰਾਤ ਇੱਕ ਸੜਕ ਹਾ-ਦ-ਸੇ ‘ਚ ਮੌ-ਤ ਹੋ ਗਈ ਹੈ, ਉਹ 44 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ, ਬੇਟਾ, ਬੇਟੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੋਧਾ ਵਿਖੇ ਹੋਵੇਗਾ। ਉਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਇੰਗਲੈਂਡ, ਕੈਨੇਡਾ ਅਮਰੀਕਾ ਵਰਗੇ ਮੁਲਕਾਂ ‘ਚ ਆਪਣੇ ਕਬੱਡੀ ਹੁਨਰ ਦਾ ਲੋਹਾ ਮਨਵਾਇਆ ਹੈ ਅਤੇ ਹਰ ਪੇਂਡੂ ਖੇਡ ਮੇਲੇ ਵਿੱਚ ਉਸ ਦੇ ਕਬੱਡੀ ਟੇਲੈਂਟ ਦੀ ਧਾਕ ਹੁੰਦੀ ਸੀ। ਉਨ੍ਹਾਂ ਦੀ ਬੇਵਕਤੀ ਮੌ-ਤ ਦੀ ਖ਼ਬਰ ਖੇਡ ਜਗਤ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜੋਧਾ ਬੀਤੀ ਰਾਤ ਸਕੂਟਰ ‘ਤੇ ਸਵਾਰ ਹੋ ਕੇ ਆਪਣੇ ਘਰ ਨੂੰ ਵਾਪਸ ਪਰਤ ਰਿਹਾ ਸੀ ,ਇਸ ਦੌਰਾਨ ਉਨ੍ਹਾਂ ਦਾ ਸਕੂਟਰ ਤਿਲਕਣ ਕਾਰਨ ਉਨ੍ਹਾਂ ਦਾ ਸਿਰ ਸੜਕ ‘ਤੇ ਵੱਜਿਆ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌ-ਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸਮੁੱਚੇ ਖੇਡ ਜਗਤ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਦੇ ਮੁੱਖ ਪ੍ਰਬੰਧਕ ਮਨਮੋਹਨ ਗਰੇਵਾਲ ਉਰਫ ਮੋਹਣਾ ਜੋਧਾਂ ਅਤੇ ਉਨ੍ਹਾਂ ਦੀ ਪ੍ਰਬੰਧਕੀ ਟੀਮ ਨੇ ਮਾਣਕ ਜੋਧਾਂ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਅਤੇ ਕਬੱਡੀ ਜਗਤ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਦੀ ਬੇਵਕਤੀ ਮੌਤ ਨਾਲ ਕਬੱਡੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।