ਕਿਸਾਨਾਂ ਨੇ ਅੱਜ ਦੁਖੀ ਹੋ ਕੇ ਮੀਟਿੰਗ ‘ਚ ਚੁੱਕ ਹੀ ਲਿਆ ਵੱਡਾ ਕਦਮ

Tags

ਕਿਸਾਨ ਆਗੂ ਹੁਣ ਇੱਕ ਵਾਰ ਮੁੜ ਤੋਂ ਐਕਸ਼ਨ ਵਿੱਚ ਨਜ਼ਰ ਆ ਰਹੇ ਨੇ। ਇਸ ਵਾਰ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਪ੍ਰੋਗਰਾਮ ਮਨ ਕੀ ਬਾਤ ਦੇ ਜ਼ਰੀਏ ਘੇਰਨ ਦਾ ਐਲਾਨ ਕੀਤਾ ਹੈ। ਸੰਯੁਕਤ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਯੂਨੀਅਨਾਂ ਨੇ ਅੱਗੇ ਦੇ ਲਈ ਐਕਸ਼ਨ ਪਲਾਨ ਬਣਾਇਆ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ 6 ਹੋਰ ਐਕਸ਼ਨ ਪਲਾਨ ਤਿਆਰ ਕੀਤੇ। 27 ਨੂੰ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਦੌਰਾਨ ਕਿਸਾਨ ਜਥੇਬੰਦੀਆਂ ਥਾਲੀਆਂ ਵਜਾਕੇ ਪ੍ਰਦਰਸ਼ਨ ਕਰਨਗੀਆਂ, ਉਨ੍ਹਾਂ ਨੇ ਸਾਰੀ ਜਨਤਾ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

23 ਦਸੰਬਰ ਨੂੰ ਚੌਧਰੀ ਚਰਨਜੀਤ ਦੇ ਜਨਮ ਦਿਨ ਮੌਕੇ ਸਾਰੇ ਦੇਸ਼ ਦੀ ਜਨਤਾ ਨੂੰ ਇੱਕ ਦਿਨ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਗਈ ਹੈ। 21 ਦਸੰਬਰ ਨੂੰ 24 ਘੰਟੇ ਦੀ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ, ਜਥੇਬੰਦੀਆਂ ਦੇ 11 ਲੋਕ ਭੁੱਖ ਹੜਤਾਲ 'ਤੇ ਬੈਠਣਗੇ। 25,26,27 ਨੂੰ ਹਰਿਆਣਾ ਦੇ ਸਾਰੇ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। 26,27 ਨੂੰ NDA ਦੇ ਆਗੂਆਂ ਦਾ ਘਿਰਾਓ ਕਰਨ ਦਾ ਐਲਾਨ। ਅਡਾਨੀ ਅਤੇ ਅੰਬਾਨੀ ਦੇ ਪ੍ਰੋਡਕਟ ਦਾ ਪੂਰੀ ਤਰ੍ਹਾਂ ਨਾਲ ਬਾਇਕਾਟ ਕਰਨ ਦਾ ਐਲਾਨ।