ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਾਮਲ ਪਿੰਡ ਸਹੋਲੀ ਦੇ ਕਿਸਾਨ ਪਾਲ ਸਿੰਘ (60 ਸਾਲ) ਦੀ ਮੌ-ਤ ਹੋ ਗਈ ਹੈ। ਪਾਲ ਸਿੰਘ ਪੰਜ ਦਿਨ ਪਹਿਲਾਂ ਪਿੰਡ ਤੋਂ ਕਿਸਾਨਾਂ ਦੇ ਜੱਥੇ ਨਾਲ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਗਿਆ ਸੀ। ਜਿਸਦੀ ਰਾਤ ਸਮੇਂ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਮੌ-ਤ ਹੋ ਗਈ ਹੈ। ਪਾਲ ਸਿੰਘ ਦੋ ਏਕੜ ਜ਼ਮੀਨ ਦਾ ਮਾਲਕ ਹੈ ਤੇ ਪਿੱਛੇ ਆਪਣੀ ਪਤਨੀ ਤੇ ਇਕ ਲੜਕੇ ਨੂੰ ਛੱਡ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ, ਘੁੰਮਣ ਸਿੰਘ ਰਾਜਗੜ, ਅਵਤਾਰ ਸਿੰਘ ਨੇ ਕਿਹਾ ਕਿ ਮੋਰਚੇ ਵਿਚ ਫੌਤ ਹੋ ਰਹੇ ਕਿਸਾਨਾਂ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ ਤੇ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਵੇ।