ਪੰਜਾਬ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਇਸ ਤਰ੍ਹਾਂ ਕਰੋ ਅਪਲਾਈ

Tags

ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬੇ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਅਤੇ ਚਾਹਵਾਨ ਉਮੀਦਵਾਰ ਪੀਪੀਐਸਸੀ ਨਾਇਬ ਤਹਿਸੀਲਦਾਰ ਭਰਤੀ 2020 ਲਈ 08 ਜਨਵਰੀ 2021 ਜਾਂ ਇਸ ਤੋਂ ਪਹਿਲਾਂ ਅਧਿਕਾਰਤ ਵੈਬਸਾਈਟ ppsc.gov.in 'ਤੇ ਅਰਜ਼ੀ ਦੇ ਸਕਦੇ ਹਨ। ਨਾਇਬ ਤਹਿਸੀਲਦਾਰ ਦੇ ਅਹੁਦਿਆਂ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਵੱਧ ਤੋਂ ਵੱਧ ਉਮਰ ਵਿਚ ਛੋਟ ਦਿੱਤੀ ਜਾਵੇਗੀ।

ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ / ਸੰਸਥਾ ਤੋਂ ਕਿਸੇ ਵੀ ਸਟ੍ਰੀਮ ਵਿਚ ਗ੍ਰੈਜੂਏਟ ਹੋਣਾ ਚਾਹੀਦਾ ਅਤੇ 10 ਵੀਂ ਜਮਾਤ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਵਿਚ ਇੱਕ ਵਿਸ਼ੇ ਪੰਜਾਬੀ ਭਾਸ਼ਾ ਹੋਣੀ ਚਾਹੀਦੀ ਹੈ। ਨਾਇਬ ਤਹਿਸੀਲਦਾਰ ਦੇ ਅਹੁਦੇ ਲਈ ਚੋਣ ਮੁਕਾਬਲੇ ਦੀ ਪ੍ਰੀਖਿਆ ਰਾਹੀਂ ਕੀਤੀ ਜਾਏਗੀ। ਇਹ ਪ੍ਰੀਖਿਆ ਫਰਵਰੀ 2021 ਦੇ ਮਹੀਨੇ ਵਿੱਚ ਹੋਣੀ ਹੈ। ਚਾਹਵਾਨ ਅਤੇ ਯੋਗ ਉਮੀਦਵਾਰ 08 ਜਨਵਰੀ 2021 ਨੂੰ ਜਾਂ ਇਸਤੋਂ ਪਹਿਲਾਂ ਅਧਿਕਾਰਤ ਵੈਬਸਾਈਟ http://ppsc.gov.in ਦੁਆਰਾ ਅਰਜ਼ੀ ਦੇ ਸਕਦੇ ਹਨ।