ਪੰਜਾਬ ਵਿੱਚ ਇਸ ਜਗ੍ਹਾ ਜ਼ੀਰੋ ਡਿਗਰੀ ਪਹੁੰਚਿਆ ਪਾਰਾ

Tags

ਪੰਜਾਬ ਅਤੇ ਹਰਿਆਣਾ ਸ਼ਨੀਵਾਰ ਨੂੰ ਸ਼ੀਤ ਲਹਿਰ ਦੀ ਮਾਰ ਝੱਲ ਰਹੇ ਹਨ। ਇਸ ਦੇ ਨਾਲ ਹੀ ਆਦਮਪੁਰ ਵਿਚ ਪਾਰਾ ਘੱਟ ਕੇ 1.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਆਦਮਪੁਰ ਸਭ ਤੋਂ ਠੰਢਾ ਸਥਾਨ ਰਿਹਾ ਜਿਸਦਾ ਤਾਪਮਾਨ 1.9 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਅਤੇ ਹਲਵਾੜਾ 'ਚ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ। ਦੋਵਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਹੈ।

ਦੱਸ ਦਈਏ ਕਿ ਫਰੀਦਕੋਟ, ਪਠਾਨਕੋਟ, ਬਠਿੰਡਾ, ਲੁਧਿਆਣਾ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 1.0, 2.2, 2.6, 2.8, 4 ਅਤੇ 4.1 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ਵਿੱਚ ਅੰਬਾਲਾ ਦਾ ਘੱਟੋ ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਹਿਸਾਰ ਅਤੇ ਕਰਨਾਲ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 2.8 ਅਤੇ 2.3 ਡਿਗਰੀ ਸੈਲਸੀਅਸ ਰਿਹਾ। ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 2.2, 3.8, 3.9 ਅਤੇ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਵਿਭਾਗ ਦੇ ਮੁਤਾਬਕ ਪਰਬਤੀ ਇਲਾਕਿਆਂ 'ਚ ਭਾਰੀ ਬਰਫਬਾਰੀ ਦਾ ਅਸਰ ਉੱਤਰ ਭਾਰਤ ਤੇ ਮੈਦਾਨੀ ਇਲਾਕਿਆਂ 'ਚ ਦਿਖਾਈ ਦੇ ਰਿਹਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ 'ਚ ਕਈ ਥਾਵਾਂ 'ਤੇ ਤਾਪਮਾਨ ਜ਼ੀਰੋ ਤੋਂ ਵੀ ਹੇਠਾਂ ਚਲਾ ਗਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲਿਆ ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਕਾਰਨ ਸੀਤ ਲਹਿਰ ਨੇ ਮੈਦਾਨੀ ਇਲਾਕਿਆਂ ਦਾ ਰੁਖ਼ ਕਰ ਲਿਆ ਹੈ।