ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਇਸ ਤਰੀਕ ਤੱਕ ਪਵੇਗਾ ਮੀਂਹ

Tags

ਦੇਸ਼ ਵਿਚ ਠੰਢ ਆਪਣਾ ਪ੍ਰਭਾਵ ਦਿਖਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਘੱਟੋ ਘੱਟ ਤਾਪਮਾਨ 10 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਣਵਾਂ ’ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਦਿੱਲੀ ਵਿੱਚ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਹੋਵੇਗੀ।

ਹਾਲਾਂਕਿ, 7 ਜਨਵਰੀ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਠੰਢ ਜ਼ਿਆਦਾ ਨਹੀਂ ਹੈ, ਪਰ ਮੌਸਮ ਵਿਗਿਆਨੀ ਕਹਿ ਰਹੇ ਹਨ ਕਿ ਬੱਦਲ ਅਤੇ ਮੀਂਹ ਦਾ ਮੌਸਮ 6-7 ਜਨਵਰੀ ਤੱਕ ਜਾਰੀ ਰਹੇਗਾ। ਇਹ ਜਾਣਕਾਰੀ ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਅਤੇ ਉੱਤਰੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਹਿੱਸਿਆਂ ਵਿਚ ਕੁਝ ਥਾਂਵਾਂ 'ਤੇ ਗੜੇਮਾਰੀ ਹੋ ਸਕਦੀ ਹੈ।