ਪੰਜਾਬ ਚ ਇਸ ਤਰੀਕ ਨੂੰ ਹੋ ਸਕਦੀਆਂ ਨੇ ਚੋਣਾਂ

Tags

ਪੰਜਾਬ ਦੇ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ ਮਹੀਨੇ ਵਿੱਚ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ।

ਇਸ ਤੋਂ ਪਹਿਲਾਂ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਇਹ ਚੋਣਾਂ 13 ਫ਼ਰਵਰੀ ਨੂੰ ਕਰਵਾਉਣ ਲਈ ਲਿਖਿਆ ਸੀ ਪਰ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੇ ਚੋਣਾਂ ਲਈ ਮੁੱਖ ਮੰਤਰੀ ਦਫ਼ਤਰ ਤੋਂ 10 ਦਿਨ ਹੋਰ ਮੰਗੇ ਸਨ। ਉਂਝ ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਫ਼ਰਵਰੀ ਨੂੰ ਇਹ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਹੁਣ ਚੋਣ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।