ਕੀ ਪੰਜਾਬ 'ਚ ਕਰੋਨਾ ਖਤਮ ? ਖੁੱਲ੍ਹ ਰਹੇ ਨੇ ਸਕੂਲ?

Tags

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਕਿਹਾ ਕਿ ਮਾਪਿਆਂ ਦੀ ਲਗਾਤਾਰ ਮੰਗ ਨੂੰ ਮੰਨਦਿਆਂ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਰਕਾਰੀ, ਅਰਧ-ਸਰਕਾਰੀ ਤੇ ਨਿੱਜੀ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਦੁਆਰਾ ਜਾਰੀ ਕੀਤੀ ਵਿਸ਼ੇਸ਼ ਸਲਾਹਕਾਰ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ,

ਜਿਸ ਨਾਲ ਕੋਰੋਨਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਮਤੀ ਦਿੰਦੇ ਹੋਏ ਉਨ੍ਹਾਂ ਨੂੰ ਕੋਵਿਡ-19 ਮ ਹਾਂ ਮਾ ਰੀ ਦੇ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਤੇ ਸਿਰਫ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਵਿੱਚ ਕਲਾਸਾਂ ਲਾਉਣਗੇ।