ਕਿਸਾਨਾਂ ਦੇ ਟਰੈਕਟਰ ਮਾਰਚ ਤੋਂ ਪਹਿਲਾ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

Tags

ਕਿਸਾਨ ਅੰ ਦੋ ਲ ਨ 42ਵੇਂ ਦਿਨ ਵੀ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਜਾਰੀ ਹੈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਜਿਹੜੇ ਵਿ ਰੋ ਧ ਕਰ ਰਹੇ ਹਨ, ਅਸੀਂ ਦੋਵਾਂ ਨੂੰ ਮਿਲ ਰਹੇ ਹਾਂ। ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵੀ ਕਾਫ਼ੀ ਹੈ। ਦੱਸ ਦਈਏ ਕਿ ਖੇਤੀਬਾੜੀ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਟਰੈਕਟਰ ਮਾ ਰ ਚ ਕਰਨ ਜਾ ਰਹੀਆਂ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਟਰੈਕਟਰ ਮਾ ਰ ਚ 6 ਜਨਵਰੀ ਨੂੰ ਹੋਣ ਜਾ ਰਿਹਾ ਸੀ ਪਰ ਖ ਰਾ ਬ ਮੌਸਮ ਦੀ ਭਵਿੱਖਬਾਣੀ ਕਾਰਨ ਇਸ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਹੁਣ ਇਹ ਟਰੈਕਟਰ ਮਾਰਚ 7 ਜਨਵਰੀ ਨੂੰ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ (ਹਰਿਆਣਾ-ਰਾਜਸਥਾਨ ਸਰਹੱਦ) ਦੇ ਸਾਰੇ ਪ੍ਰਦਰਸ਼ਨ ਸਥਾਨਾਂ ਤੋਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਕੱਢਿਆ ਜਾਏਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪ੍ਰ ਦ ਰ ਸ਼ ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨਾਂ ਦੇ ਹਿੱਤਾਂ ਬਾਰੇ ਸੋਚਣਗੀਆਂ ਅਤੇ ਕਿਸੇ ਹੱਲ ’ਤੇ ਪਹੁੰਚਣਗੀਆਂ। ਅਸੀਂ ਕਿਸਾਨਾਂ ਦੇ ਮਸਲਿਆਂ ਦੇ ਹੱਲ ਵਿੱਚ ਲੱਗੇ ਹੋਏ ਹਾਂ।