ਕੋਰੋਨਾ ਵੈਕਸੀਨ ਬਾਰੇ ਆਈ ਵੱਡੀ ਖਬਰ

Tags

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਦੇਸ਼ ਭਰ ਵਿਚ ਕੀਤੇ ਜਾਣ ਵਾਲੇ ਕਰੋਨਾ ਟੀਕਾਕਰਨ ਬਾਰੇ ਸਥਿਤੀ ਦਾ ਜਾਇਜ਼ਾ ਲਿਆ। ਸਰਕਾਰੀ ਸੂਤਰਾਂ ਮੁਤਾਬਕ ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਵਿੱਚ ਸਭ ਤੋਂ ਪਹਿਲਾਂ 3 ਕਰੋੜ ਸਿਹਤ ਕਰਮੀਆਂ, ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ। ਇਸ ਦੇ ਨਾਲ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਪਹਿਲਾਂ ਟੀਕਾ ਲਗਾਇਆ ਜਾਵੇਗਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰਨ ਜਾਣਗੇ, 

ਪਰ ਇਸ ਤੋਂ ਪਹਿਲਾਂ ਟੀਕਾਕਰਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੱਤਾਧਾਰੀ ਭਾਜਪਾ ਲੋਕਾਂ ਵਿਚ ਟੀਕੇ ਨਾਲ ਸਬੰਧਤ ਡਰ ਦੂਰ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਦੀ ਤਿਆਰੀ ਕਰ ਰਹੀ ਹੈ ਦੇਸ਼ ਵਿੱਚ ਵੈਕਸੀਨ ਲਗਾਉਣ ਦੀ ਸ਼ੁਰੂਆਤ 16 ਜਨਵਰੀ 2021 ਤੋਂ ਹੋ ਜਾਵੇਗੀ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਦੀ ਗਿਣਤੀ ਲਗਪਗ 3 ਕਰੋੜ ਹੋਵੇਗੀ। ਇਸ ਤੋਂ ਬਾਅਦ ਇਹ ਵੈਕਸੀਨ 50 ਸਾਲ ਤੋਂ ਵੱਧ ਉਮਰ ਅਤੇ 50 ਸਾਲ ਤੋਂ ਘੱਟ ਉਮਰ ਦੇ ਸਹਿ-ਰੋਗੀਆਂ ਨੂੰ ਦਿੱਤਾ ਜਾਵੇਗੀ, ਜਿਨ੍ਹਾਂ ਦੀ ਗਿਣਤੀ ਤਕਰੀਬਨ 27 ਕਰੋੜ ਹੈ।