ਪੰਜਾਬ ਚ ਬੱਸਾਂ ਨੂੰ ਲੈ ਕੇ ਕੈਪਟਨ ਸਰਕਾਰ ਦਾ ਵੱਡਾ ਐਲਾਨ

Tags

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੁਹਿੰਮ ਤਹਿਤ ਮਾਰਚ 2021 ਤੱਕ ਨੌਜਵਾਨਾਂ ਨੂੰ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਚਾਹਵਾਨਾਂ ਤਰਫੋਂ ਹੁਣ ਤੱਕ ਕਰੀਬ 12 ਹਜ਼ਾਰ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ। ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ’ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਟਾਲਾ ਅਤੇ ਮ ਲੇਰਕੋਟਲਾ ਵਿੱਚ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੁਹਿੰਮ ਤਹਿਤ ਮਾਰਚ 2021 ਤੱਕ ਨੌਜਵਾਨਾਂ ਨੂੰ ਪੰਜ ਹਜ਼ਾਰ ਮਿਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਚਾਹਵਾਨਾਂ ਤਰਫੋਂ ਹੁਣ ਤੱਕ ਕਰੀਬ 12 ਹਜ਼ਾਰ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਿਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਗੱਡੀਆਂ ਦੀ ਪਾਸਿੰਗ ਆਟੋਮੈਟਿਕ ਸਿਸਟਮ ਨਾਲ ਹੋ ਸਕੇਗੀ। ਬਟਾਲਾ ਅਤੇ ਮਾਲੇਰਕੋਟਲਾ ਵਿਖੇ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਡਰਾਈਵਰਾਂ ਨੂੰ ਆਧੁਨਿਕ ਸਿਖਲਾਈ ਪ੍ਰਦਾਨ ਕਰਨ ਲਈ ਜਨਤਕ-ਨਿੱਜੀ ਸਾਂਝੇਦਾਰੀ ਰਾਹÄ 18.50 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ‘ਡਰਾਈਵਿੰਗ ਟ੍ਰੇਨਿੰਗ ਐਂਡ ਰਿਸਰਚ ਇੰਸਟੀਚਿਊਟ’ ਸਥਾਪਿਤ ਕਰਨ ਦਾ ਵੀ ਵਿਚਾਰ ਹੈ, ਜਦਕਿ ਕਪੂਰਥਲਾ ਜ਼ਿਲੇ ਵਿਚ ‘ਇੰਸਪੈਕਸ਼ਨ ਅਤੇ ਸਰਟੀਫਿਕੇਟ ਸੈਂਟਰ’ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ। ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ’ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 6 ਆਟੋਮੇਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਬਟਾਲਾ ਅਤੇ ਮ ਲੇਰਕੋਟਲਾ ਵਿੱਚ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ।