ਪੰਜਾਬ ਦੇ ਨਾਮਵਰ ਗਾਇਕ ਸਰਦੂਲ ਸਿਕੰਦਰ (60) ਦਾ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇ ਹਾਂ ਤ ਹੋ ਗਿਆ। ਉਹ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ। ਪੰਜ ਕੁ ਵਰ੍ਹੇ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਇਸੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਦੇ ਹ ਨੂੰ 25 ਫਰਵਰੀ ਨੂੰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸ ਪੁ ਰ ਦ -ਖਾ ਕ ਕੀਤਾ ਜਾਵੇਗਾ। ਅੱਜ ਉਨ੍ਹਾਂ ਦੀ ਮੌ ਤ ਦੀ ਖ਼ਬਰ ਮਿਲਦਿਆਂ ਹੀ ਸੰਗੀਤਕਾਰ ਚਰਨਜੀਤ ਆਹੂਜਾ, ਸਚਿਨ ਆਹੂਜਾ, ਅਦਾਕਾਰ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਿੱਟੂ ਖੰਨੇ ਵਾਲਾ, ਸਤਵਿੰਦਰ ਬੁੱਗਾ, ਐਮੀ ਵਿਰਕ, ਹਰਦੀਪ, ਮਾਸਟਰ ਸਲੀਮ, ਫ਼ਿਰੋਜ਼ ਖਾਨ, ਰਣਜੀਤ ਬਾਵਾ ਤੇ ਭੱਟੀ ਭੜ੍ਹੀ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਗਾਇਕ, ਗੀਤਕਾਰ ਅਤੇ ਹੋਰ ਸਨੇਹੀ ਹਸਪਤਾਲ ਪਹੁੰਚ ਗਏ।
ਦੁਪਹਿਰ ਢਾਈ ਕੁ ਵਜੇ ਦੇ ਕਰੀਬ ਉਨ੍ਹਾਂ ਦੀ ਲਾ ਸ਼ ਨੂੰ ਹਸਪਤਾਲ ਵਿੱਚੋਂ ਵੱਡੇ ਕਾਫ਼ਲੇ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਗਾਇਕਾ ਅਮਰ ਨੂਰੀ, ਉਨ੍ਹਾਂ ਦੇ ਦੋਵੇਂ ਪੁੱਤਰ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਆਪਣੀ ਖੰਨਾ ਸਥਿਤ ਰਿਹਾਇਸ਼ ਲਈ ਲੈ ਕੇ ਰਵਾਨਾ ਹੋਏ। 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ। ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ ’ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਅਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ।