ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼, ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

Tags

ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਐਤਵਾਰ ਨੂੰ ਸੂਬੇ ਭਰ ਵਿਚ ਲਾਕਡਾਊ੍ਵ ਲਗਾਉਣ ਦਾ ਐਲਾਨ ਕੀਤਾ ਹੈ, ਇਸ ਦੇ ਨਾਲ ਹੀ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਹੈ। ਹੁਣ ਕਰਫਿਊ ਰਾਤ 8 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਵੀ ਕੋਰੋਨਾ ਦਾ ਵੱਧ ਰਹੇ ਮਾਮਲਿਆਂ ਤੋਂ ਬਾਅਦ 6 ਦਿਨਾਂ ਤਕ ਸੂਬੇ ਭਰ ਵਿਚ ਪੂਰਨ ਲਾਕਡਾਊਨ ਲਗਾ ਦਿੱਤਾ ਹੈ। ਸਰਕਾਰ ਵਲੋਂ ਸਿਨੇਮਾ ਹਾਲ, ਜਿੰਮ ਅਤੇ ਸਪੋਰਟਸ ਕੰਪਲੈਕਸ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਵਿਚ ਮਹਿਜ਼ 20 ਲੋਕਾਂ ਨੂੰ ਜਾਣ ਦੀ ਛੋਟ ਦਿੱਤੀ ਗਈ ਹੈ। ਫਿਲਹਾਲ ਸੂਬੇ ਵਿਚ ਵੀਕਐਂਡ ਲਾਕਡਾਊਨ ਨਹੀਂ ਲਗਾਇਆ ਜਾ ਰਿਹਾ ਹੈ। ਇਸ ਦਾ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਲਈ ਰੱਖੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਤਵਾਰ ਨੂੰ ਲਾਕ ਡਾਊਨ ਮੌਕੇ ਬਾਜ਼ਾਰ, ਦੁਕਾਨਾਂ, ਮੌਲਜ਼ ਮੁਕੰਮਲ ਤੌਰ ’ਤੇ ਬੰਦ ਰਹਿਣਗੇ।