ਲੌਕਡਾਊਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

Tags

ਪੰਜਾਬ ਸਰਕਾਰ ਨੇ ਰਾਜ ਵਿਚ ਤਾਲਾਬੰਦੀ ਲਾਉਣ ਤੋਂ ਇਨਕਾਰ ਕੀਤਾ ਹੈ।ਮੁੱਖ ਸਕੱਤਰ ਵਿਨੀ ਮਹਾਜਨ, ਜੋ ਕਿ ਰਾਜ ਦੀ ਕੋਵਿਡ ਪ੍ਰਬੰਧਨ ਰਣਨੀਤੀ ਦਾ ਪ੍ਰਬੰਧਨ ਕਰ ਰਹੇ ਹਨ, ਨੇ ਕਿਹਾ ਕਿ ਸੂਬੇ 'ਚ ਕੋਰੋਨਾ ਦੀ ਦੂਸਰੀ ਲਹਿਰ 'ਤੇ ਨਿਗ੍ਹਾ ਬਣਾਈ ਹੋਈ ਹੈ। ਮੁੱਖ ਸਕੱਤਰ ਨੇ ਕਿਹਾ ਕਿ ਕੇਸਾਂ ਦੀ ਮੌ ਤ ਦਰ ਘਟ ਰਹੀ ਹੈ. ਲਾਕਡਾਉਣ ਲਗਾਉਣ ਦਾ ਕੋਈ ਕਾਰਨ ਨਹੀਂ ਹੈ. ਸਾਡਾ ਜ਼ੋਰ ਪਹਿਲਾਂ ਤੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1 ਮਈ ਤੋਂ 18-45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਹ ਟੀਕਾ ਮੁਫ਼ਤ ਸਪਲਾਈ ਕੀਤਾ ਜਾਵੇ ਅਤੇ ਸੂਬਾ ਸਰਕਾਰ ਦੀ 104 ਹੈਲਪਲਾਈਨ 'ਤੇ 24 ਘੰਟੇ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਬਾਰੇ ਆਨਲਾਈਨ ਜਾਣਕਾਰੀ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸੂਬੇ ਵਿੱਚ ਜਨਤਕ ਸਿਹਤ ਸਬੰਧੀ ਮੁੱਦਿਆਂ ਅਤੇ ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਕਿਹਾ, “ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕੋਸ਼ਿਸ਼ ਲਾਕਡਾਊਨ ਅਤੇ ਇਸ ਪ੍ਰਕਾਰ ਦੀਆਂ ਆਰਥਿਕ ਗਤੀਵਿਧੀਆਂ ‘ਤੇ ਘੱਟੋ-ਘੱਟ ਪਾਬੰਦੀਆਂ ਲਾਉਣਾ ਹੈ ਤਾਂ ਜਨਤਾ ਦੀ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਮਾਸਕ ਪਹਿਨਣਾ, ਆਪਸੀ ਦੂਰੀ ਬਰਕਰਾਰ ਰੱਖਣਾ ਅਤੇ ਸਮੇਂ ਸਮੇਂ ’ਤੇ ਹੱਥ ਧੋਣੇ ਸ਼ਾਮਲ ਹਨ। ਇਸ ਤੋਂ ਇਲਾਵਾ ਸਥਿਤੀ ਨੂੰ ਕਾਬੂ ਵਿੱਚ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਿੰਮ / ਸਪਾ, ਸਪੋਰਟਸ ਕੰਪਲੈਕਸ ਵਿੱਚ ਇਕੱਠ ਦੀ ਗਿਣਤੀ ਨੂੰ ਸੀਮਤ ਕੀਤਾ ਗਿਆ ਹੈ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਕਿਸੇ ਵੀ ਕੀਮਤ ’ਤੇ ਬਚਾਈਆਂ ਜਾ ਸਕਣ ।ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਕੋਵਿਡ ਨਾਲ ਨਜਿੱਠਣ ਲਈ ਸਿਹਤ ਤੰਤਰ ਮਾਹਿਰਾਂ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਇਲਾਵਾ ਸਾਰੇ ਲੋੜੀਂਦੇ ਉਪਕਰਣ, ਦਵਾਈਆਂ ਦੇ ਸੁਚੱਜੇ ਰੱਖ-ਰਖਾਅ ਅਤੇ ਸਭ ਤੋਂ ਮਹੱਤਵਪੂਰਨ ਰਾਜ ਨੇ ਟ੍ਰੀਟਿੰਗ ਫੈਕਲਟੀ, ਡਾਕਟਰ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ ਤਾਂ ਜੋ ਇਲਾਜ ਕਰਨ ਸਬੰਧੀ ਵਿਚਾਰ ਕਰਕੇ ਸਹੀ ਫੈਸਲੇ ਲਏ ਜਾ ਸਕਣ।