ਵੱਡੀ ਖਬਰ: ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਕੈਪਟਨ ਨੇ ਲਾਕਡਾਊਨ ਦਾ ਕੀਤਾ ਇਹ ਐਲਾਨ

Tags

ਕੋਰੋਨਾ ਕਾਰਨ ਪੰਜਾਬ ਸਰਕਾਰ ਨੇ ਸੂਬੇ 'ਚ ਸਖ਼ਤ ਪਾਬੰਦੀਆਂ ਲਾਈਆਂ ਹਨ। ਪੰਜਾਬ 'ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਬੁੱਧਵਾਰ ਨੂੰ ਪੰਜਾਬ ਦੇ ਮੁਹਾਲੀ ਵਿੱਚ ਲੌਕਡਾਊਨ ਹੋਵੇਗਾ। ਰਾਮ ਨਵਮੀ ਕਾਰਨ ਬੁੱਧਵਾਰ ਨੂੰ ਚੰਡੀਗੜ੍ਹ ਤੇ ਪੰਚਕੂਲਾ 'ਚ ਲੌਕਡਾਊਨ ਲੱਗ ਸਕਦਾ ਹੈ। ਚੰਡੀਗੜ੍ਹ ਦੀ ਬੇਨਤੀ ‘ਤੇ ਪੰਜਾਬ ਨੇ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਸਿਰਫ 20 ਲੋਕਾਂ ਨੂੰ ਵਿਆਹ ਤੇ ਸਸਕਾਰ ਵਿੱਚ ਹਿੱਸਾ ਲੈਣ ਦੀ ਆਗਿਆ ਹੋਵੇਗੀ। ਕਿਸੇ ਵੀ ਹੋਰ ਪ੍ਰੋਗਰਾਮ ਵਿੱਚ 10 ਤੋਂ ਵੱਧ ਲੋਕਾਂ ਦੇ ਇਕੱਠ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ।

ਪੰਜਾਬ ਵਿੱਚ ਫਿਲਮਾਂ, ਬਾਰ, ਜਿੰਮ ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ 20 ਤੋਂ 30 ਅਪ੍ਰੈਲ ਤੱਕ ਬੰਦ ਰਹਿਣਗੇ। ਹੁਣ ਹਵਾਈ ਜਹਾਜ਼ ਰਾਹੀਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਕੋਵਿਡ ਨੈਗਟਿਵ ਰਿਪੋਰਟ ਲਿਆਉਣੀ ਪਏਗੀ। ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਪੰਜਾਬ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਸਖਤੀ ਹੋਰ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਐਤਵਾਰ ਨੂੰ ਲੌਕਡਾਊਨ ਰਹੇਗਾ। ਇਸ ਤਹਿਤ 30 ਅਪਰੈਲ ਤੱਕ ਬਾਜ਼ਾਰ, ਜ਼ਿੰਮ ਤੇ ਮੌਲ ਬੰਦ ਰਹਿਣਗੇ। ਇਸ ਦੇ ਨਾਲ ਹੀ ਨਾਈਟ ਕਰਫਿਊ ਦਾ ਸਮਾਂ ਹੁਣ ਸ਼ਾਮ 8 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ। ਬੱਸਾਂ, ਆਟੋ, ਟੈਕਸੀ ਤੇ ਹੋਰ ਵਾਹਨਾਂ ਵਿੱਚ 50 ਫੀਸਦੀ ਸਵਾਰੀਆਂ ਦੀ ਹੀ ਇਜਾਜ਼ਤ ਹੋਏਗੀ।