ਕੈਪਟਨ ਦੇ ਐਕਸ਼ਨ 'ਤੇ ਸਿੱਧੂ ਦਾ ਖੁੱਲ੍ਹਾ ਚੈਲੰਜ! ਹਿੱਲ ਗਈ ਸੂਬੇ ਦੀ ਸਿਆਸਤ! ਪੈ ਗਿਆ ਸਾਰੇ ਪਾਸੇ ਗਾਹ!

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲਗਾਤਾਰ ਹ-ਮ-ਲਾ-ਵ-ਰ ਹੋਏ ਵਿਧਾਇਕ ਨਵਜੋਤ ਸਿੰਘ ਸਿੱਧ ਤੇ ਉਨ੍ਹਾਂ ਦੇ ਨਜ਼ਦੀਕੀਆਂ ਉੱਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਗਈ ਹੈ। ਸਿਆਸੀ ਹਲਕਿਆਂ ’ਚ ਇਸ ਘਟਨਾਕ੍ਰਮ ਨੂੰ ਕੈਪਟਨ ਦਾ ਸਿੱਧੂ ਉੱਤੇ ‘ਜਵਾਬੀ ਹ-ਮ-ਲਾ’ ਮੰਨਿਆ ਜਾ ਰਿਹਾ ਹੈ। ਉੱਧਰ ਆਪਣੇ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ ਸ਼ੁਰੂ ਹੋਣ ਦੀਆਂ ਖ਼ਬਰਾਂ ਦੇ ਤੁਰੰਤ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰਕੇ ਖੁੱਲ੍ਹਾ ਐਲਾਨ ਕਰ ਦਿੱਤਾ। ਸਿੱਧੂ ਨੇ ਲਿਖਿਆ – ਤੁਹਾਡਾ ਸੁਆਗਤ ਹੈ, ਪਲੀਜ਼ ਡੂ ਯੂਅਰ ਬੈਸਟ।

ਮੰਨਿਆ ਜਾ ਰਿਹਾ ਹੈ ਕਿ ਸਿੱਧੂ ਨੇ ਕੈਪਟਨ ਨੂੰ ਮੁੜ ਚੁਣੌਤੀ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਉਨ੍ਹਾਂ ਮਾਮਲਿਆਂ ਦੀ ਫ਼ਾਈਲ ਖੋਲ੍ਹ ਲਈ ਹੈ, ਜੋ ਕਥਿਤ ਤੌਰ ਉੱਤੇ ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਦੇ ਅਹੁਦੇ ਉੱਤੇ ਰਹਿਣ ਦੌਰਾਨ ਹੋਏ ਸਨ। ਸੂਤਰਾਂ ਅਨੁਸਾਰ ਰਾਜ ਸਰਕਾਰ ਨੇ ਸਿੱਧੂ ਵਿਰੁੱਧ ਜਾਂਚ ਸ਼ੁਰੂ ਕਰਵਾ ਦਿੱਤੀ ਹੈ ਤੇ ਇਹ ਅਜਿਹੇ ਮਾਮਲੇ ਹਨ, ਜਿਨ੍ਹਾਂ ’ਚ ਨਾ ਸਿਰਫ਼ ਨਵਜੋਤ ਸਿੱਧੂ, ਸਗੋਂ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਵੀ ਉਲਝਾਇਆ ਜਾ ਸਕਦਾ ਹੈ।