ਵਿਦਿਆਰਥੀਆਂ ਦੀ ਉਡੀਕ ਹੋਈ ਖਤਮ, ਹੋ ਗਿਆ ਵੱਡਾ ਐਲਾਨ!

Tags

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੋਮਵਾਰ ਨੂੰ 8ਵੀਂ ਅਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਬੋਰਡ ਵੱਲੋਂ ਇਨ੍ਹਾਂ ਨਤੀਜਿਆਂ ਦਾ ਐਲਾਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਅੱਜ ਇੰਟਰਨਲ ਅਸੈੱਸਮੈਂਟ ਦੇ ਆਧਾਰ 'ਤੇ ਉਕਤ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਨਤੀਜਿਆਂ ਦਾ ਐਲਾਨ ਕਰਦੇ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਦੇ ਨਾਲ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਵੀ ਦਿਖਾਈ ਦਿੱਤੇ। ਉਨ੍ਹਾਂ ਦੱਸਿਆ ਕਿ ਨਤੀਜੇ ਪਿਛਲੇ ਸਾਲ ਅਪਣਾਏ ਗਏ ਤਰੀਕੇ ਮਤਲਬ ਕਿ ਇੰਟਰਨਲ ਅਸੈੱਸਮੈਂਟ ਦੇ ਆਧਾਰ 'ਤੇ ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦਾ ਨਤੀਜਾ 99.93 ਫ਼ੀਸਦੀ ਰਿਹਾ ਹੈ, ਜਦੋਂ ਕਿ ਕੁੜੀਆਂ ਦਾ ਨਤੀਜਾ 99 ਫ਼ੀਸਦੀ ਤੋਂ ਵੀ ਉੱਪਰ ਰਿਹਾ ਹੈ।