ਨਵਜੋਤ ਸਿੱਧੂ 'ਤੇ ਮਿਹਰਬਾਨ ਹੋਈ ਹਾਈਕਮਾਨ,ਦਿੱਤੀ ਖੁੱਲ੍ਹੀ ਛੁੱਟੀ,ਸੱਦ ਲਿਆ ਦਿੱਲੀ!

Tags

ਪੰਜਾਬ ਵਿਚ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਖ਼ਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋਈ ਹੈ। ਕਮੇਟੀ ਦੇ ਮੈਂਬਰ ਜੇਪੀ ਅਗਰਵਾਲ, ਹਰੀਸ਼ ਰਾਵਤ ਅਤੇ ਮਲਿਕਾ ਅਰਜੁਨ ਖੜਗੇ ਮੀਟਿੰਗ ਵਿੱਚ ਪਹੁੰਚੇ। ਇਸ ਦੇ ਨਾਲ ਹੀ ਪੰਜਾਬ ਦੀਆਂ ਅਗਲੀਆਂ ਚੋਣਾਂ ਬਾਰੇ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 100% ਸਰਕਾਰ ਵਾਪਸ ਆਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਅਗਲੀ ਬੈਠਕ ਜਲਦੀ ਹੀ 2 ਜਾਂ ਤਿੰਨ ਦਿਨਾਂ ਵਿਚ ਹੋਵੇਗੀ।

ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਨੇ ਕਿਹਾ ਹੈ ਕਿ ਉਹ ਸਭ ਨਾਲ ਗੱਲਬਾਤ ਕਰਨਗੇ ਅਤੇ ਫਿਰ ਉਹ ਕਿਸੇ ਨਤੀਜੇ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਅਜੇ ਅਸੀਂ ਸਿਰਫ ਆਪਸ ਵਿੱਚ ਗੱਲ ਕੀਤੀ ਹੈ। ਹਰ ਚੀਜ਼ ਦਾ ਇੱਕ ਹੱਲ ਹੁੰਦਾ ਹੈ। ਹੱਲ ਲਈ ਗੱਲ ਕਰੋ ਅਤੇ ਫੈਸਲੇ ਲਓ। ਇਸ ਬਾਰੇ ਬੋਲਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪਰਿਵਾਰ ਵਿੱਚ ਕੁਝ ਵਿਵਾਦ ਹੈ। ਪਾਰਟੀ ਨੇ ਉਮੀਦ ਕੀਤੀ ਹੈ ਕਿ ਸਾਨੂੰ ਮਿਲ ਕੇ 2022 ਦੀਆਂ ਚੋਣਾਂ ਜਿੱਤਣ ਲਈ ਰੋੜ ਮੈਪ ਤਿਆਰ ਕਰਨਾ ਚਾਹੀਦਾ ਹੈ। ਪਾਰਟੀ ਅੰਦਰ ਜੋ ਸਵਾਲ ਖੜੇ ਹੋਏ ਹਨ ਉਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।

ਅਸੀਂ ਫੈਸਲਾ ਲਿਆ ਹੈ ਕਿ ਅਸੀਂ ਪੰਜਾਬ ਪ੍ਰਧਾਨ ਨਾਲ ਗੱਲ ਕਰਾਂਗੇ। ਕੈਪਟਨ ਅਤੇ ਸਿੱਧੂ ਇੱਕ ਦੂਜੇ ਨੂੰ ਚੁਣੌਤੀ ਦਿੰਦੇ ਨਜ਼ਰ ਆ ਰਹੇ ਹਨ। ਇਸ 'ਤੇ ਹਰੀਸ਼ ਰਾਵਤ ਨੇ ਕਿਹਾ ਹੈ ਕਿ ਕਈ ਵਾਰ ਇਹ ਭਰਾਵਾਂ ਵਿਚ ਹੁੰਦਾ ਹੈ। ਨਵਜੋਤ ਸਿੱਧੂ ਕਿਸਾਨਾਂ ਦੀ ਦੁਰਦਸ਼ਾ 'ਤੇ ਲਿੱਖ ਰਹੇ ਹਨ। ਕੇਂਦਰ ਸਰਕਾਰ ਦੇ ਮੁੱਦਿਆਂ 'ਤੇ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਨਾਲ ਵੀ ਗੱਲਬਾਤ ਕਰਾਂਗੇ ਅਤੇ ਨਵਜੋਤ ਸਿੱਧੂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਚੋਣਾਂ ਲਈ ਲੋੜ ਪਈ ਤਾਂ ਸੰਸਦ ਮੈਂਬਰ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਵੀ ਗੱਲ ਕੀਤੀ ਜਾਵੇਗੀ। ਰਾਵਤ ਨੇ ਕਿਹਾ ਕਿ ਅੱਗੋ ਜੋ ਵੀ ਕਹਿਣਾ ਹੋਇਆ ਕਮੇਟੀ ਸਾਹਮਣੇ ਕਿਹਾ ਜਾਵੇਗਾ। ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਲੋੜ ਪਈ ਤਾਂ ਅਸੀਂ ਪੰਜਾਬ ਜਾਵਾਂਗੇ। ਪਰ ਹੁਣ ਜੋ ਫੈਸਲਾ ਕੀਤਾ ਗਿਆ ਹੈ ਕਿ ਅਸੀਂ ਉਨ੍ਹਾਂ ਨੂੰ ਦਿੱਲੀ ਬੁਲਾਵਾਂਗੇ।