ਹੁਣੇ ਹੁਣੇ ਇਸ ਵੱਡੇ ਕਾਂਗਰਸੀ ਲੀਡਰ ਦੀ ਹੋਈ ਮੌਤ

Tags

ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਬੀਬੀ ਸੁਰਜੀਤ ਕੌਰ ਕਾਲਕਟ ਦਾ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ । ਬੀਬੀ ਸੁਰਜੀਤ ਕੌਰ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਚੰਡੀਗੜ੍ਹ ਸਥਿਤ ਆਪਣੀ ਲੜਕੀ ਸ਼ੁਪਿੰਦਰ ਕੌਰ ਕੋਲ ਰਹਿੰਦੇ ਸਨ । ਸਾਲ 1980 'ਚ ਬੀਬੀ ਸੁਰਜੀਤ ਕੌਰ ਪਹਿਲੀ ਵਾਰ ਕਾਂਗਰਸ ਪਾਰਟੀ ਤੋਂ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਚੁਣੇ ਗਏ ਸਨ । ਫਿਰ ਸਾਲ 1992 ਚ ਫਿਰ ਬੀਬੀ ਸੁਰਜੀਤ ਕੌਰ ਕਾਲਕਟ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਚੁਣੇ ਗਏ ਤੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ।

ਉਨ੍ਹਾਂ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਟਵੀਟ ਕਰਕੇ ਕਿਹਾ ਕਿ ਬੀਬੀ ਸੁਰਜੀਤ ਕੌਰ ਕਾਲਕਟ ਇਕ ਤਜ਼ਰਬੇਕਾਰ ਸਿਆਸਤਦਾਨ ਸੀ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ। ਬੀਬੀ ਸੁਰਜੀਤ ਕੌਰ ਦੇ ਦੇਹਾਂਤ ਦੀ ਖਬਰ ਨਾਲ ਜਿੱਥੇ ਪੰਜਾਬ ਦੇ ਸਿਆਸੀ ਗਲਿਆਰਿਆਂ ਚ ਸੋਗ ਦੀ ਲਹਿਰ ਹੈ ਉੱਥੇ ਹਲਕਾ ਉੜਮੁੜ ਟਾਂਡਾ ਚ ਵੀ ਵੱਖ-ਵੱਖ ਰਾਜਨੀਤਕ ਆਗੂਆਂ ਬੀਬੀ ਸੁਰਜੀਤ ਕੌਰ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।