ਪੰਜਾਬ ‘ਚ ਬਿਜਲੀ ਹੋ ਗਈ ਸਸਤੀ, ਪੰਜਾਬ ਸਰਕਾਰ ਨੇ ਹੁਣੇ ਹੁਣੇ ਦਿੱਤੀ ਖੁਸ਼ੀ ਵਾਲੀ ਖਬਰ

Tags

ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗੈਰ ਘਰੇਲੂ ਖਪਤਕਾਰਾਂ ਯਾਨੀ ਐਨ.ਆਰ.ਐਸ ਖ਼ਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖ਼ੇਤਰ ਲਈ ਬਿਜਲੀ ਦਰਾਂ ਵਿਚ 9 ਪੈਸੇ ਦਾ ਵਾਧਾ ਕੀਤਾ ਗਿਆਹੈ ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ।

ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।