ਹੁਣੇ ਹੁਣੇ ਪੰਜਾਬ ਸਰਕਾਰ ਨੇ ਵਾਪਿਸ ਲੈ ਲਿਆ ਇਹ ਵੱਡਾ ਫੈਸਲਾ

Tags

ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚੇ ਜਾਣ ਦਾ ਮੁੱਦਾ ਗਰਮਾਉਣ ਮਗਰੋਂ ਪੰਜਾਬ ਸਰਕਾਰ ਨੇ ਪੈਰ ਪਛਾਂਹ ਕਰ ਲਿਆ ਹੈ।ਉਸ ਨੇ ਨਿੱਜੀ ਹਸਪਤਾਲਾਂ ਰਾਹੀਂ 18-44 ਸਾਲ ਦੀ ਉਮਰ ਸਮੂਹ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦਾ ਆਦੇਸ਼ ਵਾਪਸ ਲੈ ਲਿਆ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਕੋਲ ਉਪਲਬਧ ਸਾਰੀ ਵੈਕਸੀਨ ਵਾਪਸ ਕਰਨ। ਪਰ ਵੱਡਾ ਸਵਾਲ ਇਹ ਹੈ ਕਿ ਜਿਨ੍ਹਾਂ ਲੋਕਾਂ ਨੇ ਮਹਿੰਗੇ ਭਾਅ ਦਾ ਇਹ ਟੀਕਾ ਲਗਵਾਇਆ ਹੈ ਕੀ ਸਰਕਾਰ ਉਨ੍ਹਾਂ ਨੂੰ ਪੈਸੇ ਰਿਫੰਡ ਕਰੇਗਾ ਜਾਂ ਨਹੀਂ।

ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਕੋਰੋਨ ਟੀਕਾਕਰਨ ਦੇ ਹੁਕਮ ਵਾਪਸ ਲੈ ਲਏ।ਨਿੱਜੀ ਹਸਪਤਾਲਾਂ ਤੋਂ, ਸਰਕਾਰ ਨੇ ਕੋਰੋਨਾ ਟੀਕਾ ਦੀਆਂ ਖੁਰਾਕਾਂ ਮੰਗੀਆਂ ਹਨ ਜੋ ਅਜੇ ਤੱਕ ਨਹੀਂ ਵਰਤੀਆਂ ਗਈਆਂ।ਹਸਪਤਾਲਾਂ ਵੱਲੋਂ ਟੀਕਾ ਫੰਡ ਲਈ ਦਿੱਤੇ ਪੈਸੇ ਸਰਕਾਰ ਵਾਪਸ ਕਰ ਦੇਵੇਗੀ। ਦੱਸ ਦੇਈਏ ਕਿ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ 32 ਹਜ਼ਾਰ ਦੇ ਕਰੀਬ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਸੀ।