ਕਸੂਤੇ ਫਸੇ ਬਾਦਲ! ਹਾਈ ਕੋਰਟ ਦਾ ਵੱਡਾ ਫੈਸਲਾ

Tags

ਹੁਸ਼ਿਆਰਪੁਰ ਦੀ ਅਦਾਲਤ ਵਿੱਚ ਅਕਾਲੀ ਦਲ ਦੇ ਦੋ ਸੰਵਿਧਾਨ ਮਾਮਲੇ ਦੇ ਵਿਰੁੱਧ ਕੇਸ ਚੱਲ ਰਿਹਾ ਹੈ। ਜ਼ਿਲ੍ਹਾ ਅਦਾਲਤ ਨੇ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਦਲਜੀਤ ਸੀਮਾ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਇਸ ਸੰਮਨ ਦੇ ਆਦੇਸ਼ਾਂ ਦੇ ਵਿਰੁੱਧ, ਅਕਾਲੀ ਦਲ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਹਾਈਕੋਰਟ ਤੋਂ ਦੋਹਾਂ ਆਗੂਆਂ ਨੂੰ ਝਟਕਾ ਲੱਗਾ ਹੈ। ਦੋਸ਼ ਹੈ ਕਿ ਜਦੋਂ ਅਕਾਲੀ ਦਲ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦਾ ਹੈ ਤਾਂ ਇਹ ਪੰਥਕ ਪਾਰਟੀ ਬਣ ਜਾਂਦੀ ਹੈ। ਕਿਉਂਕਿ ਅਕਾਲੀ ਦਲ ਨੇ ਗੁਰਦੁਆਰਾ ਚੋਣ ਪ੍ਰਬੰਧਕ ਕਮੇਟੀ ਨੂੰ ਵੱਖਰਾ ਸੰਵਿਧਾਨ ਅਤੇ ਭਾਰਤੀ ਚੋਣ ਕਮਿਸ਼ਨ ਵਿੱਚ ਵੱਖਰਾ ਸੰਵਿਧਾਨ ਦਿੱਤਾ ਹੈ।

ਆਮ ਚੋਣਾਂ ਵਿੱਚ, ਇਹ ਇੱਕ ਧਰਮ ਨਿਰਪੱਖ ਪਾਰਟੀ ਹੋਣ ਦਾ ਦਾਅਵਾ ਕਰਦੀ ਹੈ। ਅਕਾਲੀ ਦਲ ਨੇ ਆਪਣੇ ਦੋ ਸੰਵਿਧਾਨ ਦਿੱਤੇ ਹਨ। ਹੁਣ ਇਸ ਕੇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛੋਟ ਮਿਲੀ ਹੈ। ਅਕਾਲੀ ਦਲ ਨੇ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਬਾਦਲ, ਦਲਜੀਤ ਚੀਮਾ ਅਤੇ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ।