ਕੇਜਰੀਵਾਲ ਦਾ ਵੱਡਾ ਧਮਾਕਾ, ਪੱਟ ਲਿਆ ਵੱਡਾ ਅਕਾਲੀ ਲੀਡਰ!

Tags

ਪੰਜਾਬ ਦੀ ਸਿਆਸਤ ਵਿਚ ਕੱਲ੍ਹ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜਿਲ੍ਹਾ ਗੁਰਦਾਸਪੁਰ ਮਿਲਣਗੇ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੇਵਾ ਸਿੰਘ ਸੇਖਵਾਂ ਪਹਿਲਾਂ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਢੀਂਡਸਾ ਗਰੁੱਪ ਦੇ ਨਾਲ ਚਲੇ ਗਏ ਸਨ।

ਦੋਹਾਂ ਧੜਿਆਂ ਦੇ ਇਕੱਠੇ ਹੋਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਸਰਗਰਮ ਨਜ਼ਰ ਨਹੀਂ ਆਏ। ਇਹ ਜਾਣਕਾਰੀ ਆਪ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੇਵਾ ਸਿੰਘ ਸੇਖਵਾਂ ਆਪ ਵਿਚ ਸ਼ਾਮਲ ਹੋਣਗੇ।