ਪੰਜਾਬ ਕਾਂਗਰਸ ‘ਚੋਂ ਆਈ ਮਾੜੀ ਖਬਰ! 40 ਵਧਾਇਕਾਂ ਨੇ ਕਰ ਦਿੱਤਾ ਆਹ ਕੰਮ

Tags

ਪੰਜਾਬ ਕਾਂਗਰਸ ਦਾ ਕਲੇਸ਼ ਮੁੱਕ ਨਹੀਂ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਇੱਕ ਵਾਰ ਫਿਰ ਬਾਗ਼ੀ ਸੁਰਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਕਾਂਗਰਸ ਦੇ 80 ਵਿੱਚੋਂ 40 ਵਿਧਾਇਕਾਂ ਨੇ ਹਾਈਕਮਾਂਡ ਨੂੰ ਚਿੱਠੀ ਲਿਖੀ ਹੈ। ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਵੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ 'ਤੇ ਅਜਿਹੀ ਹੀ ਮੀਟਿੰਗ ਹੋਈ ਸੀ। ਇਸ ਵਿੱਚ ਚਾਰ ਮੰਤਰੀਆਂ ਸਮੇਤ 20 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਵਿਸਾਹੀ ਪ੍ਰਗਟ ਕੀਤੀ ਸੀ। ਇੱਥੋਂ ਤੱਕ ਕਿ ਚਾਰ ਮੰਤਰੀ ਤੇ ਕੁਝ ਵਿਧਾਇਕ ਦੇਹਰਾਦੂਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਗੱਲ ਕਰਨ ਲਈ ਗਏ ਤੇ ਫਿਰ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਗਏ।

ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਛੇਤੀ ਤੋਂ ਛੇਤੀ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਦੋ ਕੇਂਦਰੀ ਆਬਜ਼ਰਵਰ ਵੀ ਇਸ ਬੈਠਕ ਵਿੱਚ ਭੇਜੇ ਜਾਣੇ ਚਾਹੀਦੇ ਹਨ। ਵਿਧਾਇਕ ਆਪਣੀ ਗੱਲ ਉਨ੍ਹਾਂ ਦੇ ਸਾਹਮਣੇ ਰੱਖਣਗੇ। ਸੋਨੀਆ ਗਾਂਧੀ ਨੇ ਕਿਸੇ ਨੂੰ ਸਮਾਂ ਨਹੀਂ ਦਿੱਤਾ ਤੇ ਮਾਮਲੇ ਨੂੰ ਸੁਲਝਾਉਣ ਲਈ ਹਰੀਸ਼ ਰਾਵਤ ਨੂੰ ਚੰਡੀਗੜ੍ਹ ਭੇਜਿਆ। ਇੱਥੇ ਹਰੀਸ਼ ਰਾਵਤ ਨੇ ਵਿਧਾਇਕਾਂ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਸੀ। ਬੇਸ਼ੱਕ ਹਾਈਕਮਾਨ ਨੇ ਬਾਗੀਆਂ ਨੂੰ ਸ਼ਾਂਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਪਰ ਕੈਪਟਨ ਖਿਲਾਫ ਰੋਹ ਬਰਕਰਾਰ ਹੈ।

ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਕਾਂਗਰਸ ਦੇ ਸੂਬਾ ਜਨਰਲ ਸਕੱਤਰ (ਸੰਗਠਨ) ਪ੍ਰਗਟ ਸਿੰਘ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ 'ਤੇ ਨੇਤਾਵਾਂ ਵਿਚਕਾਰ ਗੱਲਬਾਤ ਦਾ ਦੌਰ ਚੱਲਿਆ। ਮੀਟਿੰਗ ਵਿੱਚ ਸ਼ਾਮਲ ਹੋਏ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਤੀ ਬੇਭਰੋਸਗੀ ਪ੍ਰਗਟਾਈ ਹੈ।