ਪੰਜਾਬ ਵਿੱਚ ਸਰਕਾਰੀ ਬੱਸਾਂ ਬੰਦ ਹੋਣ ਬਾਰੇ ਆਈ ਵੱਡੀ ਖਬਰ, ਤਰੀਕ ਕਰ ਲਓ ਨੋਟ

Tags

ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।