ਇਹਨੂੰ ਕਹਿੰਦੇ ਨੇ ਲੋਕਾਂ ਦਾ ਮੁੱਖ ਮੰਤਰੀ, ਚੰਨੀ ਨੇ ਤੋੜੀ ਪੁਰਾਣੀ ਰੀਤ, ਸਾਰੇ ਵਿਧਾਇਕ ਹੈਰਾਨ!

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਮਿਹਣਾ ਸੁਣ ਅੱਜ ਦਿਨ ਚੜ੍ਹਦੇ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਬਠਿੰਡਾ ਪਹੁੰਚ ਗਏ। ਉਨ੍ਹਾਂ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਐਲਾਨ ਕੀਤਾ। ਉਹ ਕਿਸਾਨਾਂ ਨੂੰ ਮਿਲੇ ਤੇ ਉਨ੍ਹਾਂ ਕੋਲੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭੰਗੜਾ ਪਾਉਣ ਦੀ ਥਾਂ ਇਸ ਇਲਾਕੇ ਵਿੱਚ ਆ ਕੇ ਨਰਮਾ ਕਾਸ਼ਤਕਾਰਾਂ ਦੇ ਦੁੱਖੜੇ ਸੁਣਨ ਤੇ ਉਨ੍ਹਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ।

ਸੁਖਬੀਰ ਬਾਦਲ ਦਾ ਮਿਹਣਾ ਸੁਣਦੇ ਹੀ ਮੁੱਖ ਮੰਤਰੀ ਅੱਜ ਸਾਰੇ ਕੰਮ ਛੱਡ ਬਠਿੰਡਾ ਪਹੁੰਚ ਗਏ। ਉਨ੍ਹਾਂ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਮੌਜੂਦ ਹਨ। ਦਰਅਸਲ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਹਣਾ ਮਾਰਿਆ ਸੀ ਕਿ ਉਹ ਭੰਗੜਾ ਛੱਡ ਕੇ ਕਿਸਾਨਾਂ ਦੀ ਸਾਰ ਲੈਣ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਦੇ ਉਸ ਵੀਡੀਓ ਉੱਪਰ ਟਿੱਪਣੀ ਕੀਤੀ ਸੀ ਜਿਸ ਵਿੱਚ ਚਰਨਜੀਤ ਚੰਨੀ ਵਿਦਿਆਰਥੀਆਂ ਨਾਲ ਸਟੇਜ ਉੱਪਰ ਭੰਗੜਾ ਪਾ ਰਹੇ ਹਨ।