ਮੰਤਰੀ ਮੰਡਲ ਦੀ ਫਾਇਨਲ ਲਿਸਟ ਜਾਰੀ, ਦੇਖੋ ਕਿਹੜਾ ਮੰਤਰੀ ਚੁੱਕੂ ਸਹੁੰ, ਕਿਹੜਾ ਹੋਇਆ ਲਿਸਟ ਤੋਂ ਬਾਹਰ

Tags

ਪੰਜਾਬ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਅੱਜ (ਐਤਵਾਰ ਨੂੰ) ਸ਼ਾਮ 4.30 ਵਜੇ ਹੋਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਲਈ ਸ਼ਾਮ ਦਾ ਸਮਾਂ ਦਿੱਤਾ ਹੈ। ਬੀਤੇ ਦਿਨ (ਸ਼ਨੀਵਾਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਮਨਪ੍ਰੀਤ ਬਾਦਲ, ਬ੍ਰਹਮ ਮਹਿੰਦਰਾ, ਸੁਖਵਿੰਦਰ ਸਿੰਘ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਰਜ਼ੀਆ ਸੁਲਤਾਨ, ਅਰੁਣਾ ਚੌਧਰੀ, ਵਿਜੇਂਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਦੁਬਾਰਾ ਮੰਤਰੀ ਬਣਾਇਆ ਜਾ ਸਕਦਾ ਹੈ। ਇਹ ਸਾਰੇ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਗਤ ਸਿੰਘ ਗਿਲਜੀਆ, ਅਮਰਿੰਦਰ ਸਿੰਘ ਰਾਜਾ ਵੈਡਿੰਗ, ਡਾ: ਰਾਜਕੁਮਾਰ ਵੇਰਕਾ, ਪ੍ਰਗਟ ਸਿੰਘ, ਕੁਲਜੀਤ ਨਾਗਰਾ, ਗੁਰਕੀਰਤ ਕੋਟਲੀ ਅਤੇ ਰਾਣਾ ਗੁਰਜੀਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਜਗ੍ਹਾ ਮਿਲ ਸਕਦੀ ਹੈ। ਇਹ ਸਾਰੇ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਚਿਹਰੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬੀਤੀ ਰਾਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰਾਂ ਮੁਤਾਬਕ ਪੰਜਾਬ ਸਰਕਾਰ 27 ਵਿਧਾਇਕਾਂ ਨੂੰ ਖੁਸ਼ ਕਰਨ ਲਈ ਤੋਹਫ਼ਾ ਦੇਵੇਗੀ। 27 ਵਿਧਾਇਕਾਂ ਨੂੰ ਨਵੀਂ ਇਨੋਵਾ ਕਾਰ ਦਿੱਤੀ ਜਾਵੇਗੀ। ਇਸ 'ਤੇ ਕਰੀਬ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।