ਜਾਣੋ ਅਗਲੇ 24 ਘੰਟਿਆਂ 'ਚ ਕਿਹੋ ਜੇਹਾ ਰਹੇਗਾ ਪੰਜਾਬ ਦਾ ਮੌਸਮ

Tags

ਬੀਤੇ ਦੋ ਦਿਨ ਦੇ ਵਿੱਚ ਪੰਜਾਬ ਅੰਦਰ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ, ਕਈ ਥਾਵਾਂ ਤੋਂ ਹਲਕੀ ਬਾਰਿਸ਼ ਦੀਆਂ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਲੁਧਿਆਣਾ ਦੇ ਵਿੱਚ ਵੀ ਬੀਤੇ ਦਿਨ ਤੋਂ ਹੀ ਬੱਦਲਵਾਈ ਅਤੇ ਹਲਕੀ ਬਾਰਿਸ਼ ਵਾਲਾ ਮੌਸਮ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਹੁਣ ਠੰਢ ਦਾ ਆਗਾਜ਼ ਹੋ ਗਿਆ ਹੈ ਅਤੇ ਭਾਰਤ ਦੇ ਵਿੱਚ ਵੀ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਕਿ ਮੌਸਮ ਦੇ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਪੱਛਮੀ ਚੱਕਰਵਾਤ ਕਰਕੇ ਹੀ ਤਬਦੀਲੀ ਆਈ ਹੈ, ਉਨ੍ਹਾਂ ਕਿਹਾ ਕਿ ਬੀਤੇ ਹਫ਼ਤਿਆਂ ਦੇ ਵਿੱਚ ਜੋ ਕਾਫੀ ਗਰਮੀ ਪੈ ਰਹੀ ਸੀ, ਉਸ ਤੋਂ ਕਾਫ਼ੀ ਲੋਕਾਂ ਨੂੰ ਰਾਹਤ ਮਿਲੀ ਹੈ, ਉਨ੍ਹਾਂ ਦੱਸਿਆ ਕਿ ਹੁਣ ਠੰਡ ਦਾ ਆਗਾਜ਼ ਹੋ ਗਿਆ ਹੈ ਪਰ ਇਸ ਨਾਲ ਝੋਨੇ ਦੀ ਕਟਾਈ ਵੀ ਲੇਟ ਹੋ ਗਈ ਹੈ, ਉਨ੍ਹਾਂ ਕਿਹਾ ਕਿ ਹੁਣ ਆਉਂਣ ਵਾਲੇ ਦਿਨਾਂ 'ਚ ਪਾਰਾ ਹੋਰ ਹੇਠਾਂ ਡਿੱਗੇਗਾ ਅਤੇ ਮੌਸਮ ਚ ਤਬਦੀਲੀ ਵੇਖਣ ਨੂੰ ਮਿਲੇਗੀ।