ਅੱਜ ਸ਼ਾਮ ਨੂੰ ਪੰਜਾਬ ਕਾਂਗਰਸ ਦਾ ਵਫਦ ਲਖੀਮਪੁਰ ਖੀਰੀ ਵਿਖੇ ਪੀੜਤਾਂ ਪਰਿਵਾਰਾਂ ਦੇ ਘਰ ਉਨ੍ਹਾਂ ਨੂੰ ਮਿਲਣ ਪੁੱਜੇ। ਨਵਜੋਤ ਸਿੰਘ ਸਿੱਧੂ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਦੇ ਘਰ ਪੁੱਜੇ। ਉਨ੍ਹਾਂ ਨੇ ਮੌਨ ਵਰਤ ਅਤੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਇਹ ਪੀੜਤ ਪਰਿਵਾਰਾਂ ਦੀ ਇੱਛਾ ਸੀ ਕਿ ਤੁਸੀਂ ਸਾਡੀ ਆਵਾਜ ਨੂੰ ਬੁਲੰਦ ਕਰੋ। ਇਸ ਕਰਕੇ ਅਸੀਂ ਪੰਜਾਬ ਕਾਂਗਰਸ ਪ੍ਰਧਾਨ ਨੇ ਇਹ ਫੈਸਲਾ ਲਿਆ ਹੈ ਕਿ ਕੇਂਦਰੀ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸਰਾ ਇਨਵੈਸਟੀਗੇਸ਼ਨ ਵਿਚ ਸ਼ਾਮਿਲ ਨਹੀਂ ਹੁੰਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ (ਪ੍ਰਧਾਨ, ਅਨੁਸੂਚਿਤ ਜਾਤੀ ਵਿਭਾਗ, ਪੰਜਾਬ ਕਾਂਗਰਸ), ਵਿਧਾਇਕ ਕੁਲਜੀਤ ਸਿੰਘ ਨਾਗਰਾ (ਕਾਰਜਕਾਰੀ ਪ੍ਰਧਾਨ, ਪੰਜਾਬ ਕਾਂਗਰਸ) ਅਤੇ ਵਿਧਾਇਕ ਮਦਨਲਾਲ ਜਲਾਲਪੁਰ ਸ਼ਾਮਿਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰੀ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸਰਾ ਜਾਂਚ ਵਿਚ ਸ਼ਾਮਿਲ ਨਹੀਂ ਹੁੰਦਾ,ਉਦੋਂ ਤੱਕ ਹੜਤਾਲ ਜਾਰੀ ਰਹੇਗੀ।