ਮੁੱਖ ਮੰਤਰੀ ਚੰਨੀ ਦਾ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ! ਕੈਬਨਿਟ ਮੰਤਰੀਆਂ ਨੇ ਵੀ ਦਿੱਤੀ ਹਰੀ ਝੰਡੀ !

Tags

ਲਖੀਮਪੁਰ ਸਿਰਫ਼ ਵਿਖੇ ਹੋਈ ਘਟਨਾ ਦੇ ਰੋਸ ਵਜੋਂ ਸਿਆਸੀ ਧਿਰਾਂ ਪ੍ਰਦਰਸ਼ਨ ਕਰ ਰਹੀਆਂ ਹਨ ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਚ ਚੱਲ ਰਹੇ. ਪ੍ਰਦਰਸ਼ਨ ਚ ਸ਼ਾਮਲ ਹੋਏ ਲਖੀਮਪੁਰ ਖੀਰੀ ਚ ਮਾਰੇ ਗਏ ਕਿਸਾਨਾਂ ਦੇ ਵਿਰੋਧ ਵਜੋਂ ਚੰਨੀ ਨੇ ਮੌਨ ਵਰਤ ਰੱਖਿਆ ਇਸ ਮੌਕੇ ਚੰਨੀ ਦੇ ਨਾਲ ਹੋਰ ਮੰਤਰੀ ਵੀ ਮੌਜੂਦ ਸਨ. ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵੱਲੋਂ ਗਵਰਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੈਬਨਿਟ ਮੀਟਿੰਗ ਦੇ ਵਿੱਚ ਵੀ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਦੇ ਵੱਲੋਂ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵਰਤ ਰੱਖਿਆ ਗਿਆ ਸੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਅਜਿਹੇ ਵਤੀਰੇ ਦੀ ਨਿਖੇਧੀ ਕਰਦੇ ਹਨ. ਭਾਜਪਾ ਵੱਲੋਂ ਜਾਣ ਬੁੱਝ ਕੇ ਕਿਸਾਨਾਂ ਉੱਤੇ ਗੱਡੀ ਚੜ੍ਹਾਈ ਗਈ ਹੈ.

ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਦੀ ਘਟਨਾ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਯਾਦ ਦਵਾ ਦਿੱਤੀ ਪੂਰੇ ਦੇਸ਼ ਦਾ ਖੂਨ ਖੌਲ ਰਿਹਾ ਹੈ. ਨੌਜਵਾਨਾਂ ਨੂੰ ਭਗਤ ਸਿੰਘ ਸ਼ਹੀਦ ਊਧਮ ਸਿੰਘ ਬਣਨ ਤੇ ਮਜਬੂਰ ਨਾ ਕੀਤਾ ਜਾਵੇ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਤਿੰਨੋਂ ਕਾਲੇ ਕਾਨੂੰਨਾਂ ਦੇ ਕਰਕੇ ਦੇਸ਼ ਦਾ ਕਿਸਾਨ ਰੋਜ਼ ਮਰ ਰਿਹਾ ਹੈ. ਇਸ ਲਈ ਜਲਦ ਤੋਂ ਜਲਦ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅੱਜ ਗ੍ਰਹਿ ਮੰਤਰੀ ਦੇ ਕੋਲ ਜਾ ਕੇ ਇਸ ਮੁੱਦੇ ਨੂੰ ਚੁੱਕਣਗੇ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇਸ਼ਵਾਸੀਆਂ ਦੇ ਨਾਲ ਬਣਦਾ ਹੈ ਇਸ ਕਰਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਇੱਥੇ ਡੰਡੇ ਦਾ ਨਹੀਂ ਲੋਕਤੰਤਰ ਦਾ ਰਾਜ ਹੈ ਯੂ ਪੀ ਸਰਕਾਰ ਨੂੰ ਤੁਰੰਤ ਇਸ ਉੱਤੇ ਐਕਸ਼ਨ ਲੈਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾ ਦੇਣੀ ਚਾਹੀਦੀ ਹੈ.