ਕੈਪਟਨ ਅਮਰਿੰਦਰ ਸਿੰਘ ਦੇ ਐਲਾਨਾਂ ਮਗਰੋਂ ਨਵਜੋਤ ਸਿੱਧੂ ਦਾ ਵੱਡਾ ਧਮਾਕਾ

Tags

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹਮਲੇ ਜਾਰੀ ਹਨ। ਅੱਜ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫ਼ਰੰਸ ਕਰ ਰਹੇ ਸੀ ਤੇ ਇਸੇ ਦੌਰਾਨ ਨਵਜੋਤ ਸਿੱਧੂ ਵੱਲੋਂ ਟਵੀਟ ਹਮਲੇ ਕੀਤੇ ਗਏ। ਸਿੱਧੂ ਨੇ ਕਿਹਾ ਕਿ ਕੈਪਟਨ ਭਾਜਪਾ ਦੇ ਵਫ਼ਾਦਾਰ ਹਨ। ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ। ਸਿੱਧੂ ਨੇ ਕਿਹਾ,‘ ਕੈਪਟਨ ਨੇ ਮੇਰੇ ਲਈ ਪਾਰਟੀ ਦੇ ਬੂਹੇ ਬੰਦ ਕਰਨ ਲਈ ਪੂਰੀ ਵਾਹ ਲਗਾਈ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਉਠਾਉਂਦਾ ਸੀ। ਦੂਜੇ ਪਾਸੇ ਕੈਪਟਨ ਨੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਉੱਪਰ ਹਮਲਾ ਬੋਲਿਆ।

ਉਨ੍ਹਾਂ ਦਾਅਵਾ ਕੀਤਾ ਕਿ ਅਸੀਂ 117 ਸੀਟਾਂ ‘ਤੇ ਚੋਣਾਂ ਲੜਾਂਗੇ। ਕੈਪਟਨ ਨੇ ਕਿਹਾ ਅਸੀਂ ਬਹੁਤ ਸਾਰੇ ਕਾਂਗਰਸੀ ਲੀਡਰਾਂ ਦੇ ਸੰਪਰਕ ‘ਚ ਹਾਂ। ਨਵਜੋਤ ਸਿੱਧੂ ਜਿੱਥੋਂ ਵੀ ਲੜੇਗਾ, ਅਸੀਂ ਉਸ ਖ਼ਿਲਾਫ ਲੜਾਂਗੇ। ਕੈਪਟਨ ਨੇ ਸਿੱਧੂ ਖ਼ਿਲਾਫ਼ ਇੱਕ ਹੋਰ ਖੁਲਾਸਾ ਕਰਦਿਆਂ ਕਿਹਾ ਸਰਵੇ ਮੁਤਾਬਕ ਕਾਂਗਰਸ ਦੀ ਪ੍ਰਸਿੱਧੀ ਸਿੱਧੂ ਕਰਕੇ 20 ਫੀਸਦ ਘਟੀ ਹੈ। ਕੈਪਟਨ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਤੇ ਉਸ ਦਾ ਹਸ਼ਰ ਸਾਰੇ ਜਾਣਦੇ ਹਨ। ਪੰਜਾਬ ਦੇ ਲੋਕ ਹੁਣ ਦੁਬਾਰਾ ਸਬਕ ਸਿਖਾਉਣ ਲਈ ਤਿਆਰ ਹੈ। ਕੈਪਟਨ ਨੇ ਦਾਅਵਾ ਕੀਤਾ ਕਿ 18 ਨੁਕਾਤੀ ਏਜੰਡਾ ਪੂਰਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਸਕੀਮਾਂ ‘ਤੇ ਖਰਚ ਕੀਤੇ ਗਏ ਪੈਸੇ ਦੇ ਅੰਕੜੇ ਕੀਤੇ ਸਾਂਝੇ। ਉਨ੍ਹਾਂ ਕਿਹਾ ਸਾਢੇ ਚਾਰ ਸਾਲਾਂ ‘ਚ ਅਸੀਂ ਬਹੁਤ ਸਾਰਾ ਕੰਮ ਕੀਤਾ ਹੈ। ਉਦਯੋਗਾਂ ਲਈ ਪੰਜਾਬ ਚੰਗੀ ਥਾਂ ਹੈ।