ਲਖੀਮਪੁਰ ਮਾਮਲੇ ਚ ਅੱਜ ਸੁਪਰੀਮ ਕੋਰਟ ਦੇ ਵੱਡੇ ਹੁਕਮ

Tags

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਲਖੀਮਪੁਰ ਹਿੰਸਾ 'ਚ ਪੱਤਰਕਾਰ ਰਮਨ ਕਸ਼ਯਪ ਅਤੇ ਇੱਕ ਸ਼ਿਆਮ ਸੁੰਦਰ ਦੇ ਕਤਲ ਦੀ ਜਾਂਚ 'ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਵੀ ਕਿਹਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ। ਲਖੀਮਪੁਰ ਖੀਰੀ ਹਿੰਸਾ ਮਾਮਲੇ 'ਤੇ ਯੂਪੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਹੁਣ ਤੱਕ ਕੀਤੀ ਕਾਰਵਾਈ ਦਾ ਵੇਰਵਾ ਦਿੱਤਾ ਹੈ।

ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕਿਹਾ, ਮੈਜਿਸਟਰੇਟ ਸਾਹਮਣੇ 30 ਗਵਾਹਾਂ ਦੇ ਬਿਆਨ ਲਏ ਗਏ। ਇਨ੍ਹਾਂ ਵਿਚ 23 ਚਸ਼ਮਦੀਦ ਗਵਾਹ ਹਨ। ਕੁਝ ਹੀ ਲੋਕ ਦੂਜੇ ਸੂਬੇ ਦੇ ਸੀ। ਉਨ੍ਹਾਂ ਲੋਕਾਂ ਦੀ ਗਵਾਹੀ ਮਹੱਤਵਪੂਰਨ ਹੈ ਜੋ ਸਭ ਤੋਂ ਨੇੜੇ ਸੀ। ਮੈਂ ਚਾਹੁੰਦਾ ਹਾਂ ਕਿ ਅਦਾਲਤ ਮੈਜਿਸਟਰੇਟ ਦੇ ਸਾਹਮਣੇ ਕੁਝ ਗਵਾਹਾਂ ਦੇ ਬਿਆਨ ਦੇਖੇ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ 'ਘਟਨਾ ਦੌਰਾਨ 4-5 ਹਜ਼ਾਰ ਲੋਕਾਂ ਦੀ ਭੀੜ ਸੀ ਜੋ ਸਾਰੇ ਸਥਾਨਕ ਲੋਕ ਸੀ ਅਤੇ ਘਟਨਾ ਤੋਂ ਬਾਅਦ ਵੀ ਜ਼ਿਆਦਾਤਰ ਅੰਦੋਲਨ ਜਾਰੀ ਰਹੇ। ਇਹੀ ਸਾਨੂੰ ਦੱਸਿਆ ਗਿਆ ਹੈ। ਫਿਰ ਇਨ੍ਹਾਂ ਲੋਕਾਂ ਦੀ ਪਛਾਣ ਕਰਨ 'ਚ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।" ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਲੋਕਾਂ ਨੇ ਕਾਰ ਅਤੇ ਕਾਰ ਦੇ ਅੰਦਰ ਮੌਜੂਦ ਲੋਕਾਂ ਨੂੰ ਦੇਖਿਆ ਹੈ।