ਪੰਜਾਬ ਕਾਂਗਰਸ ਨੂੰ ਲੈ ਕੇ ਆਈ ਵੱਡੀ ਖਬਰ! ਸੁਖਜਿੰਦਰ ਰੰਧਾਵਾ ਦਿੱਲੀ ਰਵਾਨਾ

Tags

ਪੰਜਾਬ ਦੇ ਵਿਚ ਸੁਰੱਖਿਆ ਦੇ ਮੁੱਦੇ ਨੂੂੰ ਲੈ ਕੇ ਸਿਆਸਤ ਗਰਮਾਈ ਹੋਈ।ਸੁਰੱਖਿਆ ਦੇ ਇਰਦ-ਗਿਰਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਅਤੇ ਉਸਤੋਂ ਬਾਅਦ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕੈਪਟਨ ਅਤੇ ਕੈਪਟਨ ਦੇ ਕਰੀਬੀਆਂ ਨੂੰ ਨਿਸ਼ਾਨੇ 'ਤੇ ਲੈਣਾ। ਇਹ ਮੀਟਿੰਗ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਹਾਈਕਮਾਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਜਿਸਦੇ ਵਿਚ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਵੀ ਚਰਚਾ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।ਦੱਸ ਦਈਏ ਕਿ ਬੀਤੀ ਰਾਤ ਵੀ ਪੰਜਾਬ ਕਾਂਗਰਸ ਅੰਦਰ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਤਲਖੀ ਵੇਖਣ ਨੂੰ ਮਿਲੀ ਸੀ।

ਅਜਿਹੇ 'ਚ ਹੀ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਰਵਾਨਾ ਹੋਣਾ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਅਮਿਤ ਸ਼ਾਹ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਗਿਆ।ਰੰਧਾਵਾ ਦੇ ਨਾਲ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਹਨਾਂ ਦੇ ਨਾਲ ਰਵਾਨਾ ਹੋਏ।