ਹੁਣੇ ਹੁਣੇ CM ਚਰਨਜੀਤ ਚੰਨੀ ਦਾ ਆਲ ਪਾਰਟੀ ਮੀਟਿੰਗ ਤੋ ਬਾਅਦ ਵੱਡਾ ਐਲਾਨ

Tags

ਪੰਜਾਬ ਸਰਕਾਰ ਵੱਲੋਂ ਬੀ ਐਸ ਐਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸਰਬਦਲੀ ਬੈਠਕ ਬੁਲਾਈ ਗਈ ਸੀ।ਜਿਸਦੇ ਵਿਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਏ।ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਇਸ ਮੀਟਿੰਗ ਵਿਚ ਅਮਨ ਅਰੋੜਾ ਅਤੇ ਸਾਂਸਦ ਭਗਵੰਤ ਮਾਨ ਪਹੁੰਚੇ ਸਨ।ਆਪਣੀ ਪਾਰਟੀ ਨਾਲ ਉਲਝੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੀਟਿੰਗ ਦਾ ਹਿੱਸਾ ਬਣੇ। ਇਸਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗਰਜ਼ ਵੀ ਸੁਣਾਈ ਦਿੱਤੀ।ਸਿੱਧੂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਧਾਵਾ ਬੋਲਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਮਨਸ਼ਾ ਜ਼ਾਹਿਰ ਹੈ ਕਿ ਉਹ ਸੰਘੀ ਢਾਂਚੇ ਨੂੰ ਕੇਂਦਰ ਕਮਜ਼ੋਰ ਕਰਨਾ ਚਾਹੁੰਦਾ ਹੈ ਇਸ ਕਰਕੇ ਹੀ ਬੀ ਐਸ ਐਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ।ਉਹਨਾਂ ਸਵਾਲ ਕਰਦਿਆਂ ਕਿਹਾ ਕਿ 50 ਕਿਲੋਮੀਟਰ ਤੱਕ ਕਿਹੜਾ ਬਾਰਡਰ ਹੁੰਦਾ ਹੈ? ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ।ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਰਕਾਰ ਦੇ ਨਾਲ ਸਹਿਮਤੀ ਪ੍ਰਗਟਾਈ ਹੈ ਅਤੇ ਸੁਖਾਵੇਂ ਮਾਹੌਲ ਦੇ ਵਿਚ ਮੀਟਿੰਗ ਹੋਈ।ਚੰਨੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਮਿਲਕੇ ਕੇਂਦਰ ਦੇ ਇਸ ਫ਼ੈਸਲੇ ਖਿਲਾਫ਼ ਮਤਾ ਪਾਸ ਕੀਤਾ ਹੈ।ਉਹਨਾਂ ਕਿਹਾ ਕੱਲ ਜਾਂ ਪਰਸੋਂ ਕੈਬਨਿਟ ਮੀਟਿੰਗ ਕਰਕੇ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ।ਚੰਨੀ ਨੇ ਇਹ ਵੀ ਜ਼ਿਕਰ ਕੀਤਾ ਕਿ ਇਸ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਸੀ ਅਤੇ ਮਿਲਣ ਦਾ ਸਮਾਂ ਵੀ ਮੰਗਿਆ ਗਿਆ ਸੀ ਪਰ ਉਹਨਾਂ ਵੱਲੋਂ ਸਮਾਂ ਨਹੀਂ ਦਿੱਤਾ ਗਿਆ।