ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਚੰਨੀ ਨੇ ਕਰ ਦਿੱਤੇ ਵੱਡੇ ਐਲਾਨ

Tags

ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਦੱਸਿਆ ਕਿ 32 ਕਿਸਾਨ ਜਥੇਬੰਦੀਆਂ ਨਾਲ 18 ਮੁੱਦਿਆਂ ਉੱਪਰ ਗੱਲ਼ਬਾਤ ਹੋਈ। ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਰਜ਼ ਮਾਫੀ ਬਾਰੇ ਮੀਟਿੰਗ ਦੁਬਾਰਾ ਹੋਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਹੋ ਕੇ ਗਏ ਹਨ। ਚੰਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਸ਼ਹੀਦ ਹੋਏ ਕਿਸਾਨਾਂ ਦੀਆਂ ਲਿਸਟਾਂ ਦੇਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਚੇ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਹੋਏਗੀ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਜੇਕਰ ਕਿਸਾਨ ਕਹਿਣਗੇ ਤਾਂ ਉਹ ਅਸਤੀਫਾ ਦੇ ਕੇ ਕਿਸਾਨ ਮੋਰਚੇ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਜਿਹੋ ਜਿਹਾ ਮਤਾ ਕਿਹਾ ਸੀ, ਉਸ ਨੂੰ ਹੂ-ਬ-ਹੂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿੱਤਾ ਹੈ।ਇਸ ਮੌਕੇ ਕਿਸਾਨ ਲੀਡਰਾਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨਾਂ ਖਿਲਾਫ ਦਰਜ ਕੇਸਾਂ ਬਾਰੇ ਮੁੱਖ ਮੰਤਰੀ ਚੰਨੀ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਿਆ ਜਾਏਗਾ। ਨਕਲੀ ਬੀਜਾਂ ਦੀ ਜਾਂਚ ਹੋਏਗੀ ਤੇ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਏਗਾ। ਕਿਸਾਨਾਂ ਤੇ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਬਣਾਈ ਜਾਏਗੀ। ਡੀਏਪੀ ਤੇ ਯੂਰੀਆ ਖਾਦ ਦੀ ਕਿੱਲਤ 22 ਨਵੰਬਰ ਤੱਕ ਖਤਮ ਹੋ ਜਾਏਗੀ।