ਇਕ ਪਾਸੇ CM ਚਰਨਜੀਤ ਚੰਨੀ ਦੇ ਐਲਾਨ ਦੂਜੇ ਪਾਸੇ ਨਵਜੋਤ ਸਿੱਧੂ ਦਾ ਧਮਾਕਾ

Tags

ਸੀਐਮ ਚੰਨੀ ਨੇ 1 ਨਵੰਬਰ ਨੂੰ ਪੰਜਾਬ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ। ਇਸ 'ਚ ਸਸਤੀ ਬਿਜਲੀ ਦੀ ਗੱਲ ਕੀਤੀ ਗਈ। ਇਹ ਵੀ ਚਰਚਾ ਹੈ ਕਿ ਸਿੱਧੂ ਖਫਾ ਸਨ ਪਰ ਫੈਸਲੇ ਤੋਂ ਪਹਿਲਾਂ ਉਨ੍ਹਾਂ ਨੂੰ ਨਾਲ ਨਹੀਂ ਲਿਆ ਗਿਆ। ਇਸ ਤੋਂ ਬਾਅਦ ਸਿੱਧੂ ਚੰਡੀਗੜ੍ਹ 'ਚ ਸੰਯੁਕਤ ਹਿੰਦੂ ਮਹਾਸਭਾ ਦੇ ਪ੍ਰੋਗਰਾਮ ਵਿੱਚ ਪੁੱਜੇ। ਸੀਐਮ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਹੀ ਸਿੱਧੂ ਨੇ ਸਰਕਾਰ ਦੇ ਦੀਵਾਲੀ ਦੇ ਤੋਹਫ਼ੇ ਤੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਬਿਜਲੀ ਦਰਾਂ ਵਿੱਚ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਨ ਦੇ ਫੈਸਲੇ ਨੂੰ ‘ਲੌਲੀਪੌਪ’ ਕਰਾਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਲਾਈ ਨਾਲ ਸਬੰਧਤ ਏਜੰਡੇ ’ਤੇ ਹੀ ਵੋਟ ਪਾਉਣ। ਨਵਜੋਤ ਸਿੱਧੂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਰੇਲੂ ਖੇਤਰ 'ਚ ਬਿਜਲੀ ਦਰਾਂ 'ਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਤੇ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਕੀਤਾ ਹੈ।