ਰਾਘਵ ਚੱਡਾ ਦਾ ਵੱਡਾ ਖੁਲਾਸਾ, AAP 'ਚ ਆਉਣ ਚਾਹੁੰਦੇ ਕਾਂਗਰਸ ਦੇ ਕੁੱਝ ਮੰਤਰੀ

Tags

ਆਮ ਆਦਮੀ ਪਾਰਟੀ ਨੇ ਅੱਜ ਵੱਡਾ ਦਾਅਵਾ ਕੀਤਾ ਹੈ। 'ਆਪ' ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਵਿੱਚ ਚਲੇ ਗਏ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਵੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ।

ਹੁਣ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਚਾਰ ਕਾਂਗਰਸੀ ਮੰਤਰੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਹਨ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ। ਇਸ ਵੀ ਅਹਿਮ ਹੈ ਕਿ ਪੰਜਾਬ ਅੰਦਰ ਨਾਜਾਇਜ਼ ਮਾਈਨਿੰਗ ਦਾ ਮੁੱਦਾ ਛਾਇਆ ਹੋਇਆ ਹੈ, ਸ਼ਾਇਦ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕਰਕੇ ਇਸ ਮੁੱਦੇ ਨੂੰ ਉਠਾਇਆ ਹੋਵੇ।