ਆਮ ਆਦਮੀ ਪਾਰਟੀ ਦਾ ਚੱਲਿਆ ਝਾੜੂ, ਵਿਰੋਧੀਆ ਦਾ ਸਫ਼ਾਇਆ

Tags

ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ ਪਰ ਉਹ ਬਹੁਮਤ ਹਾਸਲ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ ਹੈ। ਕੁੱਲ 35 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਕੋਲ 14 ਸੀਟਾਂ ਹਨ। ਦੂਜੇ ਨੰਬਰ ਉੱਪਰ ਬੀਜੇਪੀ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਮਿਲੀ ਬੜ੍ਹਤ ਤੋਂ ਆਮ ਆਦਮੀ ਪਾਰਟੀ ਖੁਸ਼ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਸ ਦਾ ਅਸਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦਿਖਾਈ ਦੇਵੇਗਾ। ਹੁਣ ਅਹਿਮ ਹੈ ਕਿ ਮੇਅਰ ਚੁਣਨ ਲਈ ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦੇ ਹੈ।

ਇਸ ਲਈ ਸਥਿਤੀ ਦਿਲਚਸਪ ਹੋ ਗਈ ਹੈ। ਬੀਜੇਪੀ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 8 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ। ਸਵਾਲ ਉੱਠ ਰਹੇ ਹਨ ਕਿ ਕੀ ਆਮ ਆਦਮੀ ਪਾਰਟੀ ਕਾਂਗਰਸ ਨਾਲ ਗੱਠਜੋੜ ਕਰੇਗੀ ਕਿਉਂਕਿ ਪੰਜਾਬ ਅੰਦਰ ਕਾਂਗਰਸ ਤੇ ਆਪ ਦਾ ਸਖਤ ਟੱਕਰ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਇਹ ਟ੍ਰੇਲਰ ਹੈ ਪਰ ਪੰਜਾਬ ਵਿੱਚ ਪੂਰੀ ਫ਼ਿਲਮ ਅਜੇ ਬਾਕੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।