ਹੁਣੇ ਹੁਣੇ ਹਾਈਕੋਰਟ ਤੋਂ ਆਈ ਮਜੀਠੀਆ ਦੀ ਜਮਾਨਤ ਬਾਰੇ ਵੱਡੀ ਖ਼ਬਰ

Tags

ਹਾਈਕੋਰਟ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਪਰ ਅੱਜ ਸੁਣਵਾਈ ਹੋਏਗੀ। ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਮਗਰੋਂ ਹਾਈਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਕੇਸ ਦਰਜ ਹੋਣ ਮਗਰੋਂ ਰੂਪੋਸ਼ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਨ ਸ਼ਾ ਤ-ਸ-ਕ-ਰੀ ਮਾਮਲੇ ਵਿੱਚ ਨਾਮਜ਼ਦ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਵੀਰਵਾਰ 30 ਦਸੰਬਰ ਨੂੰ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ।

ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਅੱਜ ਸਵੇਰੇ 11:30 ਵਜੇ ਸੁਣਵਾਈ ਹੋਵੇਗੀ। ਮਜੀਠੀਆ ਦੀ ਤਰਫੋਂ ਐਡਵੋਕੇਟ ਮੁਕੁਲ ਰੋਹਤਗੀ ਤੇ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਪੇਸ਼ ਹੋਣਗੇ। ਜੇਕਰ ਬਿਕਰਮ ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲਦੀ ਤਾਂ ਚੋਣਾਂ ਸਿਰ 'ਤੇ ਹੋਣ ਕਰਕੇ ਉਨ੍ਹਾਂ ਦੀ ਮੁਸੀਬਤ ਵਧ ਸਕਦੀ ਹੈ। ਇਸ ਮਗਰੋਂ ਮਜੀਠੀਆ ਨੇ ਹਾਈਕੋਰਟ ਦਾ ਦਰ ਖੜਕਾਇਆ ਸੀ। ਮਜੀਠੀਆ ਨੂੰ ਗ੍ਰਿਫਤਾਰੀ ਦਾ ਖਤਰਾ ਹੈ। ਇਸ ਲਈ ਉਹ ਅੰ-ਡ-ਰ-ਗ-ਰਾ-ਊਂ-ਡ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਵਿਦੇਸ਼ ਨਾ ਦੌੜ ਜਾਣ।