'ਆਪ' ਦਾ ਮੁੱਖ ਮੰਤਰੀ ਚਿਹਰਾ ਬਣਨ ਬਾਰੇ ਰਾਜੇਵਾਲ ਨੇ ਕੀਤਾ ਵੱਡਾ ਐਲਾਨ

Tags

ਦਿੱਲੀ ਦੀਆਂ ਹੱਦਾਂ ਤੋਂ ਪਰਤਣ ਮਗਰੋਂ ਕਿਸਾਨਾਂ ਨੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਸਾਰੀਆਂ ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਦੇ ਨੇੜੇ ਲੱਗਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜਿਹੇ ਵਿੱਚ ਚਰਚਾ ਛਿੜੀ ਹੈ ਕਿ ਕੀ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ 'ਆਪ' ਦਾ ਮੁੱਖ ਮੰਤਰੀ ਚਿਹਰਾ ਬਣਨ ਜਾ ਰਹੇ ਹਨ। ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਰਨ ਕੇਂਦਰ ਸਰਕਾਰ ਨੂੰ ਹੋਣ ਵਾਲੀ ਆਮਦਨ ਦੇ ਅੰਕੜੇ ਪੇਸ਼ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਨੂੰ ਰੱਦ ਕਰ ਦਿੱਤਾ ਹੈ, ਜਿਸ 'ਚ ਕਿਹਾ ਗਿਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਰਨ ਸਰਕਾਰ ਨੂੰ 18 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।

ਕੇਜਰੀਵਾਲ ਪੂਰੇ ਅੰਕੜਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਐਮਐਸਪੀ ਦੀ ਗਾਰੰਟੀ ਆਸਾਨ ਹੈ, ਸਿਰਫ਼ ਐਨਡੀਏ ਤੇ ਕਾਂਗਰਸ ਇਸ ਤੋਂ ਬੱਚ ਰਹੇ ਹਨ। ਇਸ ਬਾਰੇ ਰਾਜੇਵਾਲ ਨੇ ਸਪਸ਼ਟ ਕੀਤਾ ਹੈ ਕਿ ਅਜੇ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀਆਂ ਅਟਕਲਾਂ ਦਾ ਵੀ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ 'ਆਪ' ਆਗੂਆਂ ਨਾਲ ਕੋਈ ਗੱਲ ਨਹੀਂ ਕੀਤੀ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 'ਆਪ' ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਫਿਲਹਾਲ ਉਨ੍ਹਾਂ ਨੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ।