ਅੱਧੀ ਰਾਤ ਨੂੰ ਦਿੱਲੀ ਪਹੁੰਚਿਆ ਸੁਨੀਲ ਜਾਖੜ, ਹੋਇਆ ਵੱਡਾ ਧਮਾਕਾ, ਲਿਆ ਫੈਸਲਾ

Tags

ਪੰਜਾਬ ਕਾਂਗਰਸ ਕੈਂਪੇਨ ਕਮਟੀ ਦੇ ਚੇਅਰਮੈਨ ਅਤੇ ਸੂਬਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਕੈਂਪੇਨ ਕਮੇਟੀ ਦੀ ਇਕ ਅਹਿਮ ਬੈਠਕ 22 ਦਸੰਬਰ ਯਾਨੀ ਕਿ ਅੱਜ ਬਾਅਦ ਦੁਪਹਿਰ 3 ਵਜੇ ਦਿੱਲੀ ਵਿਚ ਸੱਦੀ ਹੈ। ਇਸ ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਦੀ ਕੈਂਪੇਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਏਗਾ। ਪਿਛਲੀ ਬੈਠਕ ਜਾਖੜ ਨੇ ਚੰਡੀਗੜ੍ਹ ਵਿਚ ਸੱਦੀ ਸੀ। ਉਸ ਵਿਚ ਕਾਂਗਰਸ ਵੱਲੋਂ ਅਸੈਂਬਲੀ ਚੋਣਾਂ ਨੂੰ ਲੈ ਕੇ ਚਲਾਈ ਜਾਣ ਵਾਲੀ ਮੁਹਿੰਮ ਬਾਰੇ ਚਰਚਾ ਹੋਈ ਸੀ। ਪਿਛਲੀ ਬੈਠਕ ਵਿਚ ਜਾਖੜ ਨੇ ਸੁਝਾਅ ਦਿੱਤਾ ਸੀ ਕਿ ਕਾਂਗਰਸ ਨੂੰ ਆਪਣੀ ਇਕਮੁੱਠਤਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਅਤੇ ਰੈਲੀਆਂ ਵਿਚ ਸਿੱਧੂ ਅਤੇ ਚੰਨੀ ਨੂੰ ਇਕੱਠਿਆਂ ਸ਼ਾਮਲ ਹੋਣਾ ਚਾਹੀਦਾ ਹੈ।

ਇਸਦੇ ਬਾਵਜੂਦ ਪਿਛਲੇ ਕੁਝ ਦਿਨਾਂ ਵਿਚ ਹੋਈਆਂ ਚੋਣ ਰੈਲੀਆਂ ਵਿਚ ਸਿੱਧੂ ਮੁੱਖ ਮੰਤਰੀ ਚੰਨੀ ਨਾਲ ਸ਼ਾਮਲ ਨਹੀਂ ਹੋਏ। ਸਿੱਧੂ ਆਪਣੇ ਪੱਧਰ ’ਤੇ ਪ੍ਰਚਾਰ ਕਰ ਰਹੇ ਹਨ ਅਤੇ ਚੰਨੀ ਪਾਰਟੀ ਦੀਆਂ ਚੋਣ ਰੈਲੀਆਂ ਵਿਚ ਹਿੱਸਾ ਲੈ ਰਹੇ ਹਨ। ਬੁੱਧਵਾਰ ਹੋਣ ਵਾਲੀ ਬੈਠਕ ਵਿਚ ਇਸ ਵਿਸ਼ੇ ’ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। ਸੁਨੀਲ ਜਾਖੜ ਵੱਲੋਂ ਸੱਦੀ ਗਈ ਇਸ ਬੈਠਕ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾਈ ਇੰਚਾਰਜ ਹਰੀਸ਼ ਚੌਧਰੀ ਸਣੇ 21 ਆਗੂ ਸ਼ਾਮਲ ਹੋਣਗੇ।