ਨਹੀਂ ਖੁੱਲ੍ਹਣਗੇ ਟੌਲ ਪਲਾਜ਼ੇ! ਕਿਸਾਨ ਆਗੂ ਦਾ ਵੱਡਾ ਬਿਆਨ, ਮੁੜ ਲੱਗੇਗਾ ਧਰਨਾ!

Tags

ਦਿੱਲੀ ਤੋਂ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਜਿੱਤ ਕੇ ਵਾਪਸ ਪਰਤੇ ਕਿਸਾਨ ਆਗੂਆਂ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਅਤੇ ਸ਼ਹਿਰ ਵਾਸੀਆਂ ਵੱਲੋਂ ਕੀਤਾ ਗਿਆ ਭਰਵਾਂ ਸੁਆਗਤ ਕੀਤਾ ਗਿਆ। ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਕਿਸਾਨੀ ਸੰਘਰਸ਼ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸੁਰਜੀਤ ਸਿੰਘ ਢੇਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਨੇ ਪਿਛਲੇ ਦਿਨੀਂ ਬੇਰੁਜ਼ਗਾਰ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਅਤੇ ਧੀਆਂ ਭੈਣਾਂ ਦੀਆਂ ਚੁੰਨੀਆਂ ਅਤੇ ਨੌਜਵਾਨਾਂ ਦੀਆਂ ਪੱਗਾਂ ਪੈਰਾਂ ਵਿੱਚ ਰੋਲ ਵਾਲੀ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸਾਡੇ ਧੀਆਂ ਪੁੱਤਰਾਂ ਨੂੰ ਨੌਕਰੀਆਂ ਦੇਣ ਨਹੀਂ ਤਾਂ ਇਹ ਸੰਘਰਸ਼ ਹੁਣ ਸੂਬਾ ਸਰਕਾਰ ਖ਼ਿਲਾਫ਼ ਵੀ ਲੜਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਸੂਬੇ ਅੰਦਰ ਉਹਦੇ ਟੋਲ ਪਲਾਜ਼ਿਆਂ ਦੇ ਰੇਟਾਂ ਤੇ ਬੋਲਦਿਆਂ ਕਿਹਾ ਕਿ ਜੇਕਰ ਇਹ ਕਾਰਪੋਰੇਟ ਘਰਾਣੇ ਇਸ ਤਰ੍ਹਾਂ ਟੌਲ ਪਲਾਜ਼ਿਆਂ ਦੇ ਰੇਟਾਂ ਵਿੱਚ ਵਾਧਾ ਕਰਦੇ ਹਨ ਤਾਂ ਇਨ੍ਹਾਂ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ।