ਡ-ਰੱ-ਗ ਮਾਮਲੇ ਵਿੱਚ ਕੇਸ ਦਾਇਰ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਜ਼ਮਾਨਤ ਲਈ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ਵਿੱਚ ਅਰਜ਼ੀ ਪਾ ਕੇ ਅਗਾਊਂ ਜ਼ਮਾਨਤ ਮੰਗੀ ਹੈ। ਹੇਠਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬਟਾਲਾ ਹਲਕੇ ਵਿੱਚ ਪਾਰਟੀ ਲਈ ਪ੍ਰਚਾਰ ਦੌਰਾਨ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਉਪਰ ਲਗਾਤਾਰ ਹਮਲੇ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਵੀ ਘੇਰਾ ਪਾਇਆ।
ਦੱਸ ਦਈਏ ਕਿ ਮਜੀਠੀਆ ਖਿਲਾਫ 20 ਦਸੰਬਰ ਨੂੰ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਨ-ਸ਼ਾ ਤ-ਸ-ਕ-ਰੀ ਮਾਮਲੇ 'ਚ ਐੱਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਤੱਕ ਫਿਲਹਾਲ ਮਜੀਠੀਆ ਲਾਪਤਾ ਦੱਸਿਆ ਜਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਡਰ ਹੈ ਕਿ ਮਜੀਠੀਆ ਗ੍ਰਿਫਤਾਰੀ ਤੋਂ ਬਚਣ ਲਈ ਦੇਸ਼ ਤੋਂ ਬਾਹਰ ਜਾ ਸਕਦੇ ਹੈ। ਇਸ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ।