ਲਓ ਕੇਜਰੀਵਾਲ ਨੇ ਖੁਸ਼ ਕਰਤੇ ਪੰਜਾਬੀ, CM ਚਿਹਰੇ ‘ਤੇ ਵੱਡਾ ਬਿਆਨ

Tags

ਜਲੰਧਰ ਵਿਖੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 'ਤਿਰੰਗਾ ਯਾਤਰਾ' ਕੱਢੀ ਗਈ | ਇਸ ਦੌਰਾਨ ਉਨ੍ਹਾਂ ਜਲੰਧਰ ਵਾਸੀਆਂ ਲਈ ਦੋ ਵੱਡੀਆਂ ਗਾਰੰਟੀਆਂ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ 'ਚ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣੇਗੀ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ 'ਚ ਲੋਕਾਂ ਦੀ ਬੜੀ ਦੇਰ ਤੋਂ ਮੰਗ ਹੈ ਕਿ ਇਥੇ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਜਲੰਧਰ ਵਾਸੀਆਂ ਇਹ ਮੰਗ

ਪੂਰੀ ਕਰਦੇ ਹੋਏ ਇਥੇ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ| ਇਥੇ ਦੱਸ ਦੇਈਏ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ | ਹਰ ਪਾਰਟੀ ਵੱਲੋਂ ਆਪਣੇ-ਆਪਣੇ ਪੱਧਰ 'ਤੇ ਵੱਡੀਆਂ-ਵੱਡੀਆਂ ਰੈਲੀਆਂ ਕਰਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ 'ਚ ਜਿੱਥੇ ਵੀ ਖੇਡਾਂ ਹੁੰਦੀਆਂ ਹਨ ਤਾਂ ਜ਼ਿਆਦਾਤਰ ਸਾਮਾਨ ਜਲੰਧਰ 'ਚੋਂ ਖੇਡਾਂ ਲਈ ਜਾਂਦਾ ਹੈ | ਇਸੇ ਕਰਕੇ ਇਥੇ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਿਸਟੀ ਬਣਾਵੇਗਾ |