ਕੇਜਰੀਵਾਲ ਨੇ ਕਰਤਾ ਵੱਡਾ ਧਮਾਕਾ, ਪੱਟ ਲਿਆ ਸਿੱਧੂ ਦਾ ਖ਼ਾਸ!

Tags

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਿਰੁੱਧ ਕਈ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਹਨ। ਉਨ੍ਹਾਂ ਨੂੰ ਜੂਨ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਗ੍ਰੇਨ ਦੀ ਪ੍ਰਧਾਨਗੀ ਲਈ ਨਿਯੁਕਤ ਕੀਤਾ ਸੀ। ਲਾਲੀ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਵੱਲੋਂ ਬਿਕਰਮ ਮਜੀਠੀਆ ਦੇ ਕੀਤੇ ਜਾ ਰਹੇ ਕਥਿਤ ਬਚਾਅ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਥਿਤ ਤੌਰ 'ਤੇ ਅਯੋਗਤਾ ਦਾ ਵੀ ਜ਼ਿਕਰ ਕੀਤਾ

ਅਤੇ ਕਿਹਾ ਕਿ ਉਹ ਪਾਰਟੀ ਵਿੱਚ ਘੁਟਣ ਮਹਿਸੂਸ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਤਿੰਨ ਵਿਧਾਨ ਸਭਾ ਚੋਣਾਂ ਲੜਣ ਵਾਲੇ ਲਾਲੀ ਮਜੀਠੀਆ ਨੇ ਵੀਰਵਾਰ ਨੂੰ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ-ਕਮ-ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਲਾਲੀ ਮਜੀਠੀਆ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਸੀ।ਆਪ ਦੇ ਮੁੱਖ ਮੰਤਰੀ ਅਤੇ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਲਾਲੀ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।