ਕਾਂਗਰਸ ਦੇ ਵੱਡੇ ਮੰਤਰੀ ਨੇ ਛੱਡੀ ਪਾਰਟੀ, ਸਿੱਧੂ ਤੇ ਚੰਨੀ ਰਹਿ ਗਏ ਦੇਖਦੇ

Tags

ਸੂਬੇ ਵਿੱਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵੱਡੇ ਚਿਹਰੇ ਅਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦਾ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸ਼ਤਾ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਹੋਰਾਂ ਵਰਗੇ ਮਹਾਰਾਜੇ, ਜਾਗੀਰਦਾਰ, ਪੈਸੇ ਵਾਲੇ ਅਤੇ ਮੌਕਾਪ੍ਰਸਤ ਆਗੂ ਨਿੱਜੀ ਹਿੱਤਾਂ ਲਈ ਪਾਰਟੀ ਵਿੱਚ ਆਏ ਸਨ, ਜਿਸ ਕਾਰਨ ਪਾਰਟੀ ਆਪਣੀਆਂ ਮੂਲ ਕਦਰਾਂ-ਕੀਮਤਾਂ ਤੋਂ ਦੂਰ ਹੋ ਗਈ ਹੈ ਅਤੇ ਸਿਰਫ਼ ਚੋਣਾਂ ਲੜਨ ਵੱਲ ਅਤੇ ਰਾਜ ਸ਼ਕਤੀ ਪ੍ਰਾਪਤ ਕਰਨ ਵੱਲ ਹੀ ਧਿਆਨ ਕੇਂਦਰਿਤ ਰਹਿ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਰਾਤਾਂ ਬੇਚੈਨੀ ਨਾਲ ਲੰਘ ਰਹੀਆਂ ਹਨ, ਆਪਣਾ ਅੰਦਰ ਲਾਹਨਤਾਂ ਪਾ ਰਿਹਾ ਹੈ ਕਿ ਮੈਂ ਉਨ੍ਹਾਂ ਲੱਖਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਜਿਨ੍ਹਾਂ ਦਾ ਕਰੀਅਰ ਰਸੂਖਵਾਨਾਂ ਵੱਲੋਂ ਸਕਾਲਰਸ਼ਿੱਪ ਦੇ ਪੈਸੇ ਹੜੱਪਣ ਕਾਰਨ ਬਰਬਾਦ ਹੋ ਗਿਆ ਹੈ, ਦੇ ਹਿੱਤਾਂ 'ਤੇ ਪਹਿਰਾ ਦੇਣ 'ਚ ਨਾਕਾਮ ਰਿਹਾ ਹਾਂ। ਮੈਨੂੰ ਇਹ ਜਾਪ ਰਿਹਾ ਹੈ ਕਿ ਅਜਿਹੇ ਲੋਕ ਸੱਤਾਧਾਰੀਆਂ ਦੀ ਗੋਦ ਚ ਬੈਠ ਕੇ ਇਨ੍ਹਾਂ ਗਰੀਬ ਵਿਦਿਆਰਥੀਆਂ ਦੀ ਹੋਣੀ ਤੇ ਹੱਸ ਰਹੇ ਹਨ ਅਤੇ ਕਾਂਗਰਸ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ, ਉਨ੍ਹਾਂ ਨੂੰ ਪਨਾਹ ਦੇ ਰਹੀ ਹੈ ਅਤੇ ਕੈਬਨਿਟ ਦਾ ਤਾਜ਼ਾ ਫ਼ੈਸਲਾ ਇਸ ਵੱਲ ਪੁਸ਼ਤ ਪਨਾਹੀ ਵੱਲ ਸਪੱਸ਼ਟ ਇਸ਼ਾਰਾ ਕਰਦਾ ਹੈ।