ਕਿਸਾਨਾਂ ਦੇ ਫੈਸਲੇ ਨੇ ਹਿਲਾਈ ਸਰਕਾਰ! ਮੋਦੀ ਸਰਕਾਰ ਨੂੰ ਛਿੜੀ ਬਿਪਤਾ

Tags

ਫਿਰੋਜ਼ਪੁਰ ਵਿੱਚ 5 ਤਰੀਕ ਨੂੰ ਹੋਣ ਜਾ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈਕੇ ਬੀਜੇਪੀ ਵੱਲੋਂ ਤਿਆਰੀਆਂ ਬੜੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪਰ ਰੈਲੀ ਤੋਂ ਪਹਿਲਾਂ ਹੀ ਕਿਸਾਨ ਮਜਦੂਰ ਸਘੰਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਕਿਸੇ ਹਾਲਤ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਵੱਡੇ ਪੱਧਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ। ਦੱਸ ਦੇਈਏ ਉੱਥੇ ਹੀ ਦੂਜੇ ਪਾਸੇ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਵੱਲੋਂ ਵੀ ਸਹਿਮਤੀ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ । ਜਥੇਬੰਦੀਆਂ ਨੇ ਕਿਹਾ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ

ਜ਼ਿਲ੍ਹਾ ਪੱਧਰ ’ਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ । BKU ਪ੍ਰਧਾਨ ਡੱਲੇਵਾਲ ਨੇ ਕਿਹਾ ਕਿ ਅਸੀ ਕਿਸੇ ਵੀ ਹਾਲਤ 'ਚ ਮੋਦੀ ਦੀ ਰੈਲੀ ਨਹੀਂ ਹੋਣ ਦੇਵਾਂਗੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਨਾ ਹੀ ਅਸੀਂ ਚੋਣਾਂ ਲੜਾਂਗੇ ਨਾ ਹੀ ਕਿਸੇ ਪਾਰਟੀ ਨੂੰ ਸਮਰਥਨ ਕਰਾਂਗੇ।ਇਸ ਦੇ ਨਾਲ ਹੀ ਕਿਸਾਨ ਮਜਦੂਰ ਸਘੰਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਤੇ ਪਰਚੇ ਦਰਜ ਕਰ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਸੀ ਅਤੇ ਸਰਕਾਰ ਨੇ ਉਹ ਪਰਚੇ ਰੱਦ ਕਰਨ ਅਤੇ ਹੋਰ ਵੀ ਜੋ ਮੰਗਾਂ ਸਨ। ਉਨ੍ਹਾਂ ਨੂੰ ਪੂਰਾ ਕਰਨ ਦੀ ਗੱਲ ਆਖੀ ਸੀ ਪਰ ਸਰਕਾਰ ਨੇ ਉਨ੍ਹਾਂ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਰੈਲੀ ਕਰਨ ਦਾ ਕੋਈ ਹੱਕ ਨਹੀਂ ਅਗਰ ਰੈਲੀ ਹੁੰਦੀ ਹੈ, ਤਾਂ ਇਸਦਾ ਵਿਰੋਧ ਕੀਤਾ ਜਾਵੇਗਾ।