ਇਸ ਜਗ੍ਹਾ ਤੋਂ ਚੋਣ ਲੜ ਰਿਹਾ ਭਗਵੰਤ ਮਾਨ, ਹੁਣੇ ਹੁਣੇ ਹੋਇਆ ਐਲਾਨ

Tags

 

ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਬਾਰੇ 'ਆਪ' ਵੱਲੋਂ ਵੀਰਵਾਰ ਨੂੰ ਰਸਮੀ ਐਲਾਨ ਕੀਤਾ ਗਿਆ। ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਆਗੂ ਹਨ। ਭਗਵੰਤ ਮਾਨ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਸੰਗਰੂਰ ਤੋਂ ਚੋਣ ਜਿੱਤਣ ਵਿੱਚ ਸਫਲ ਰਹੇ ਸਨ। ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਬਣੇ।

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਟੁੱਟ-ਭੱਜ ਨੂੰ ਰੋਕਣ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰੀ ਸੌਂਪੀ ਗਈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ 'ਚ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।