ਕੇਜਰੀਵਾਲ ਦਾ ਵੱਡਾ ਸਿਆਸੀ ਦਾਅ ਮੈਦਾਨ ‘ਚ ਉਤਾਰਿਆ ਪੁਰਾਣਾ ਲੀਡਰ, ਖਤਰੇ ‘ਚ ਅਕਾਲੀਆਂ-ਕਾਂਗਰਸੀਆਂ ਦੀ ਸੀਟ!

Tags

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਸੂਚੀ ਤਹਿਤ ਆਮ ਆਦਮੀ ਪਾਰਟੀ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਪਾਰਟੀ ਵੱਲੋਂ ਮਜੀਠਾ ਹਲਕੇ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਹੁਣੇ ਹੀ ਕਾਂਗਰਸ ਛੱਡ ਕੇ ਆਏ ਲਾਲੀ ਮਜੀਠੀਆ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ ਹੈ ਜਿਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਨਾਲ ਹੋਏਗਾ।